ਪੰਜਾਬ

ਨਵਜੋਤ ਸਿੱਧੂ ਨੇ ਦਿੱਤਾ ਪੁਲਵਾਮਾ ਹਮਲੇ ਬਾਰੇ ਇਹ ਬਿਆਨ

ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ 40 ਜਵਾਨਾਂ ਨੂੰ ਗਵਾਉਣ ਮਗਰੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਪ੍ਰਤੀਕਿਰਿਆਵਾਂ ਆ ਰਹੀਆਂ ਹਨ। ਇਸੇ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਵੱਡਾ ਬਿਆਨ ਦਿੰਦਿਆਂ ਇਸ ਹਮਲੇ ਨੂੰ ਨਿੰਦਣਯੋਗ ਤੇ ਕਾਇਰਤਾ ਭਰਪੂਰ ਕਰਾਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਗੱਲਬਾਤ ਰਾਹੀਂ ਇਸ ਦਾ ਪੱਕਾ ਹੱਲ ਕੱਢਿਆ ਜਾਣਾ ਚਾਹੀਦਾ ਹੈ।

ਕਾਂਗਰਸ ਦੇ ਉੱਘੇ ਲੀਡਰ ਸਿੱਧੂ ਨੇ ਸਵਾਲ ਚੁੱਕਦਿਆਂ ਕਿਹਾ ਕਿ ਸਾਡੇ ਜਵਾਨ ਕਦੋਂ ਤਕ ਆਪਣੀਆਂ ਜਾਨਾਂ ਗਵਾਉਂਦੇ ਰਹਿਣਗੇ। ਉਨ੍ਹਾਂ ਇਹ ਵੀ ਕਿਹਾ ਕਿ ਜੋ ਵੀ ਲੋਕ ਪੁਲਵਾਮਾ ਹਮਲੇ ਵਿੱਚ ਸ਼ਾਮਲ ਹਨ, ਉਨ੍ਹਾਂ ਨੂੰ ਸਜ਼ਾ ਜ਼ਰੂਰ ਦਿੱਤੀ ਜਾਵੇ। ਸਿੱਧੂ ਨੇ ਸੰਜਮ ਤੋਂ ਕੰਮ ਲੈਣ ਦੀ ਸਲਾਹ ਦਿੰਦਿਆਂ ਕਿਹਾ ਕਿ ਕਿਸੇ ਨੂੰ ਗਾਲ਼ਾਂ ਕੱਢਣ ਨਾਲ ਕੋਈ ਹੱਲ ਨਹੀਂ ਹੋਣਾ। ਉੱਧਰ, ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਇਸ ਸਮੇਂ ਪੂਰੀ ਵਿਰੋਧੀ ਧਿਰ ਸਰਕਾਰ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਕੋਈ ਵੀ ਤਾਕਤ ਤੋੜ ਨਹੀਂ ਸਕਦੀ ਨਾ ਕੋਈ ਸਾਨੂੰ ਵੰਡ ਸਕਦਾ ਹੈ।

ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ ਦਹਿਸ਼ਤੀ ਹਮਲਾ ਹੋਇਆ। ਉਸ ਸਮੇਂ ਸੀਆਰਪੀਐਫ ਦੇ 2500 ਤੋਂ ਵੱਧ ਜਵਾਨਾਂ ਦਾ ਕਾਫ਼ਲਾ ਗੁਜ਼ਰ ਰਿਹਾ ਸੀ ਤਾਂ ਆਤਮਘਾਤੀ ਹਮਲਾ ਕਰਦਿਆਂ ਜੈਸ਼-ਏ-ਮੁਹੰਮਦ ਦੇ ਦਹਿਸ਼ਤਗਰਦ ਨੇ ਧਮਾਕਾਖੇਜ ਸਮੱਗਰੀ ਨਾਲ ਲੱਦੀ ਕਾਰ ਨਾਲ ਜਵਾਨਾਂ ਦੀ ਬੱਸ ਨੂੰ ਟੱਕਰ ਮਾਰ ਦਿੱਤੀ। ਇਸ ਹਮਲੇ ਵਿੱਚ 40 ਜਵਾਨ ਹਲਾਕ ਹੋ ਚੁੱਕੇ ਹਨ।

Source:AbpSanjh

 

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago