ਪੰਜਾਬ

ਪਤਨੀ ਤੇ ਪਾਰਟੀ ‘ਚ ਬੁਰੇ ਫਸੇ ਨਵਜੋਤ ਸਿੰਘ ਸਿੱਧੂ !

ਕਾਂਗਰਸ ਨੇ ਦੇਰ ਰਾਤ ਲੋਕਸਭਾ ਚੋਣਾਂ ਲਈ 20 ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਹੈ ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ, ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਤੇ ਸੁਬੋਧ ਕਾਂਤ ਸਹਾਏ ਦਾ ਨਾਂ ਸ਼ਾਮਲ ਹੈ। ਜ਼ਾਹਰ ਹੈ ਕਾਂਗਰਸ ਨੇ ਚੰਡੀਗੜ੍ਹ ਤੋਂ ਨਵਜੋਤ ਕੌਰ ਸਿੱਧੂ ਨੂੰ ਟਿਕਟ ਨਹੀਂ ਦਿੱਤੀ ਬਲਕਿ ਪੁਰਾਣੇ ਕਾਂਗਰਸ ਲੀਡਰ ਤੇ ਸਾਬਕਾ ਰੇਲ ਮੰਤਰੀ ਪਵਨ ਬਾਂਸਲ ਨੂੰ ਉਮੀਦਵਾਰ ਐਲਾਨ ਦਿੱਤਾ। ਹੁਣ ਨਵਜੋਤ ਸਿੰਘ ਸਿੱਧੂ ਆਪਣੀ ਪਤਨੀ ਤੇ ਪਾਰਟੀ ਵਿਚਾਲੇ ਫਸਦੇ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ : ਚੰਡੀਗੜ੍ਹ ਤੋਂ ਕਾਂਗਰਸ ਨੇ ਪਵਨ ਬਾਂਸਲ ਨੂੰ ਦਿੱਤੀ ਟਿਕਟ, ਢੋਲ ਵਜਾ ਕੇ ਘਰ ਖ਼ੁਸ਼ੀ ਮਨਾਈ

ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ 2 ਮਹੀਨਿਆਂ, ਯਾਨੀ 26 ਜਨਵਰੀ ਤੋਂ ਹੀ ਚੰਡੀਗੜ੍ਹ ਸੀਟ ਉੱਤੇ ਰੋਜ਼ ਪ੍ਰਚਾਰ ਰੈਲੀਆਂ ਕਰ ਰਹੇ ਸਨ। ਪਿਚਲੇ ਦਿਨੀਂ ਉਨ੍ਹਾਂ ਨੇ ਬੜੇ ਆਤਮ ਵਿਸ਼ਵਾਸ ਨਾਲ ਕਿਹਾ ਸੀ ਕਿ ਚੰਡੀਗੜ੍ਹ ਤੋਂ ਉਨ੍ਹਾਂ ਨੂੰ ਹੀ ਟਿਕਟ ਮਿਲੇਗੀ। ਜੇ ਨਾ ਮਿਲੀ ਤਾਂ ਉਹ ਚੋਣਾਂ ਹੀ ਨਹੀਂ ਲੜਨਗੇ। ਹੁਣ ਸਿੱਧੂ ਦੀ ਪਾਰਟੀ ਨਾਲ ਨਰਾਜ਼ਗੀ ਵਧ ਸਕਦੀ ਹੈ। ਹਾਲਾਂਕਿ ਸਿੱਧੂ ਨੇ ਪੁਲਵਾਮਾ ਹਮਲੇ ਬਾਅਦ ਪਾਕਿਸਤਾਨ ਬਾਰੇ ਦਿੱਤੇ ਆਪਣੇ ਬਿਆਨ ਤੋਂ ਕਿਨਾਰਾ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਬਿਆਨ ਦਾ ਉਨ੍ਹਾਂ ਦੀ ਪਤਨੀ ਨੂੰ ਟਿਕਟ ਨਾ ਦਿੱਤੇ ਜਾਣ ਨਾਲ ਕੋਈ ਸਬੰਧ ਨਹੀਂ ਹੈ।

ਉੱਧਰ ਟਿਕਟ ਮਿਲਣ ਬਾਅਦ ਚੌਧਰੀ ਸੰਤੋਖ, ਰਵਨੀਤ ਬਿੱਟੂ, ਗੁਰਜੀਤ ਔਜਲਾ ਤੇ ਸੁਨੀਲ ਜਾਖੜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਪਹੁੰਚੇ। ਉਨ੍ਹਾਂ ਕਪੂਰਥਲਾ ਹਾਊਸ ਪਹੁੰਚ ਕੇ ਉਨ੍ਹਾਂ ਦਾ ਧੰਨਵਾਦ ਕੀਤਾ। ਦੱਸਿਆ ਜਾ ਰਿਹਾ ਹੈ ਕਿ ਇੱਥੇ ਚੋਣਾਂ ਲਈ ਅਗਲੀ ਰਣਨੀਤੀ ਉਲੀਕੀ ਜਾਏਗੀ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago