ਕੋਰੋਨਾ ਦੇ ਕਹਿਰ ‘ਚ ਪੰਜਾਬੀਆਂ ਲਈ ਰਾਹਤ ਦੀ ਖ਼ਬਰ!

News of relief for Punjabis in Corona's wrath

ਕੋਰੋਨਾ ਦੇ ਕਹਿਰ (Corona in Punjab) ‘ਚ ਪੰਜਾਬੀਆਂ ਲਈ ਰਾਹਤ ਦੀ ਖ਼ਬਰ ਹੈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ (Health Minister Balbir Singh Sidhu) ਨੇ ਐਲਾਨ ਕੀਤਾ ਹੈ ਕਿ ਟੀਕਾਕਰਨ ਮੁਹਿੰਮ ਹੋਰ ਤੇਜ਼ ਕਰਨ ਲਈ ਹੁਣ ਕੋਵਿਡ-19 ਰੋਕੂ ਟੀਕਾਕਰਨ (Covid-19 vaccination in Punjab) ਸਾਰੇ ਸਿਹਤ ਤੇ ਤੰਦਰੁਸਤੀ ਕੇਂਦਰਾਂ, ਸਬ ਸੈਂਟਰਾਂ, ਹੋਮਿਓਪੈਥੀ ਅਤੇ ਆਯੁਰਵੈਦਿਕ ਡਿਸਪੈਂਸਰੀਆਂ ਵਿੱਚ ਕੀਤਾ ਜਾਵੇਗਾ।

ਸਿੱਧੂ ਨੇ ਕਿਹਾ ਕਿ ਲੋਕਾਂ ਦੇ ਦਰਾਂ ’ਤੇ ਟੀਕਾਕਰਨ ਸਹੂਲਤ ਦੇਣ ਲਈ ਸਾਰੇ ਸਰਕਾਰੀ ਸਿਹਤ ਕੇਂਦਰਾਂ ਤੇ ਡਿਸਪੈਂਸਰੀਆਂ/ਹਸਪਤਾਲਾਂ ਵਿੱਚ ਅਜਿਹੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਦੇਸ਼ ਵਿੱਚ ਦੋ ਕੋਵਿਡ-19 ਰੋਕੂ ਟੀਕਿਆਂ ਅਰਥਾਤ ਕੋਵੀਸ਼ੀਲਡ ਤੇ ਕੋਵੈਕਸੀਨ ਨੂੰ ਮਨਜ਼ੂਰੀ ਦਿੱਤੀ ਹੈ ਤੇ ਦੋਵੇਂ ਟੀਕੇ ਸੁਰੱਖਿਅਤ ਹਨ।

ਦੱਸ ਦਈਏ ਕਿ ਪੰਜਾਬ ’ਚ ਕਰੋਨਾਵਾਇਰਸ ਦੇ ਕੇਸ ਲਗਾਤਾਰ ਵਧ ਰਹੇ ਹਨ। ਐਤਵਾਰ ਨੂੰ 69 ਜਣਿਆਂ ਦੀ ਮੌਤ ਹੋ ਗਈ। ਸਿਹਤ ਵਿਭਾਗ ਅਨੁਸਾਰ ਲੰਘੇ ਇੱਕ ਦਿਨ ’ਚ ਕਰੋਨਾ ਦੇ 2963 ਨਵੇਂ ਕੇਸ ਸਾਹਮਣੇ ਆਏ ਹਨ। ਜਦਕਿ 2155 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਕਰ ਦਿੱਤੀ ਗਈ ਹੈ। ਸੂਬੇ ’ਚ ਹੁਣ ਤੱਕ 58,48,083 ਜਣਿਆਂ ਦੇ ਟੈਸਟ ਕੀਤੇ ਗਏ ਹਨ, 231734 ਪਾਜ਼ੇਟਿਵ ਪਾਏ ਗਏ ਹਨ, ਜਦਕਿ ਕੁੱਲ 2,01,127 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਕਰ ਦਿੱਤੀ ਗਈ ਹੈ। ਇਸ ਵੇਲੇ ਸੂਬੇ ਵਿੱਚ 23,917 ਐਕਟਿਵ ਕੇਸ ਹਨ। ਇਨ੍ਹਾਂ ਵਿੱਚੋਂ 36 ਵੈਂਟੀਲੇਟਰ ਉਤੇ ਹਨ ਤੇ 316 ਨੂੰ ਆਕਸੀਜਨ ਦਿੱਤੀ ਜਾ ਰਹੀ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ