ਹੁਣ ਪੰਜਾਬ ਦੇ ਇਨ੍ਹਾਂ 9 ਜਿਲ੍ਹਿਆਂ ‘ਚ ਅੱਜ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਲੱਗੇਗਾ ਨਾਈਟ ਕਰਫ਼ਿਊ

Night-curfew-will-now-be-imposed-in-these-nine-districts-of-Punjab-from-9-pm-to-5-am-tonight.

ਪੰਜਾਬ ਵਿਚ ਕੋਰੋਨਾ ਦੀ ਦੂੁਜੀ ਲਹਿਰ ਆਉਣ ਨਾਲ ਕਈ ਜ਼ਿਲ੍ਹਿਆਂ ਵਿਚ ਕੋਰੋਨਾ ਜ਼ੋਰ ਫੜਦਾ ਜਾ ਰਿਹਾ ਹੈ। ਇਸ ਦੇ ਪ੍ਰਭਾਵ ਨੂੰ ਰੋਕਣ ਲਈ ਪੰਜਾਬ ਦੇ 9 ਜ਼ਿਲ੍ਹਿਆਂ ਵਿਚ ਨਾਈਟ ਕਰਫਿਊ ਲੱਗਾ ਹੋਇਆ ਹੈ। ਇਸ ਦੇ ਸਮੇਂ ਵਿਚ ਤਬਦੀਲੀ ਕੀਤੀ ਗਈ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਦੇ ਵਧਦੇ ਕੇਸਾਂ ਅਤੇ ਮੌਤਾਂ ਦੀ ਗਿਣਤੀ ਨੂੰ ਮੱਦੇਨਜ਼ਰ ਰੱਖਦਿਆਂ ਅੱਜ ਸੂਬੇ ਦੇ 9 ਜ਼ਿਲ੍ਹਿਆਂ ‘ਚ ਰਾਤ 9 ਵਜੇ ਤੋਂ ਅੱਜ ਸਵੇਰੇ 5 ਵਜੇ ਤੱਕ ਨਾਈਟ ਕਰਫ਼ਿਊ ਦਾ ਲਗਾਉਣ ਦੇ ਆਦੇਸ਼ ਜਾਰੀ ਕਰ ਦਿੱਤੇ ਹਨ ,ਜਦਕਿ ਇਸ ਤੋਂ ਪਹਿਲਾਂ ਨਾਈਟ ਕਰਫ਼ਿਊ 11 ਵਜੇ ਤੋਂ ਸਵੇਰੇ 5 ਵਜੇ ਤੱਕ ਲੱਗਦਾ ਸੀ।

ਮੁੱਖ ਮੰਤਰੀ ਨੇ ਦੱਸਿਆ ਕਿ ਇਹ ਫੈਸਲਾ ਕੱਲ੍ਹ ਪ੍ਰਧਾਨ ਮੰਤਰੀ ਨਾਲ ਹੋਈ ਮੀਟਿੰਗ ਵਿੱਚ ਲਿਆ ਗਿਆ ਹੈ। ਉਨ੍ਹਾਂ ਕਿਹਾ ਹਾਲਾਤ ਸੁਧਰਨ ਤੱਕ ਇਹ ਹੁਕਮ ਲਾਗੂ ਰਹਿਣਗੇ। ਮੁੱਖ ਮੰਤਰੀ ਨੇਲੋਕਾਂ ਨੂੰ ਕੋਰੋਨਾ ਦੇ ਲੱਛਣ ਦਿਸਣ ‘ਤੇ ਤੁਰੰਤ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਲੇ ਇਲਾਕਿਆਂ ਵਿੱਚ ਪੂਰੀ ਸਖ਼ਤੀ ਰਹੇਗੀ ਅਤੇ ਪੁਲਿਸ, ਡਾਕਟਰ, ਸਿਹਤ ਤੇ ਸਫਾਈ ਕਰਮਚਾਰੀਆਂ ਨੂੰ ਛੋਟ ਰਹੇਗੀ।

ਉਨ੍ਹਾਂ ਨੇ ਕਿਹਾ ਕਿ ਲੁਧਿਆਣਾ, ਜਲੰਧਰ, ਅੰਮ੍ਰਿਤਸਰ , ਮੋਹਾਲੀ , ਪਟਿਆਲਾ, ਰੋਪੜ ,ਹੁਸ਼ਿਆਰਪੁਰ , ਗੁਰਦਾਸਪੁਰ ਅਤੇ ਕਪੂਰਥਲਾ ‘ਚ ਨਾਈਟ ਕਰਫ਼ਿਊ ਹੋਵੇਗਾ। ਦੱਸ ਦੇਈਏ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ 4 ਸਾਲ ਪੂਰੇ ਹੋਣ ਦੇ ਸਬੰਧੀ ਆਪਣੇ ਕਾਰਜਕਾਲ ਦੀਆਂ ਪ੍ਰਾਪਤੀਆਂ ਗਿਣਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈਸ ਕਾਨਫ਼ਰੰਸ ਕੀਤੀ ਗਈ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ