ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦਾ ਕੋਈ ਨਤੀਜਾ ਨਹੀਂ ,ਪੰਜਾਬ ਦੇ ਸਿੱਖਿਆ ਮੰਤਰੀ ਨਾਲ ਮੀਟਿੰਗ

No-result-of-unemployed-ett-tet-pass-teachers

 ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ 104ਵੇਂ ਦਿਨ ਸਿਖਰ ਦੀ ਗਰਮੀ ਵਿੱਚ ਟਾਵਰ ਉਪਰ ਡਟਿਆ ਰਿਹਾ ਹੈ। ਮਰਨ ਵਰਤ 13ਵੇਂ ਦਿਨ ਸੁਰਿੰਦਰਪਾਲ ਦੀ ਹਾਲਤ ਬਹੁਤ ਹੀ ਜ਼ਿਆਦਾ ਨਾਜ਼ੁਕ ਹੋ ਗਈ ਸੀ। ਬੀਤੇ ਕੱਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਕੱਤਰ .ਐੱਸ.ਡੀ. ਕੈਪਟਨ ਸੰਦੀਪ ਸੰਧੂ ਨਾਲ ਮੀਟਿੰਗ ਤੋਂ ਬਾਅਦ ਸੁਰਿੰਦਰਪਾਲ ਗੁਰਦਾਸਪੁਰ ਨੂੰ ਲਗਾਤਾਰ ਮਨਾਉਣ ਦੀ ਕੋਸ਼ਿਸ਼ ਕੀਤੀ ਗਈ।

ਰੁਜ਼ਗਾਰ .ਟੀ.ਟੀ. ਟੈੱਟ ਪਾਸ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ ਦੀ ਅਗਵਾਈ ਹੇਠ ਬੇਰੁਜ਼ਗਾਰ ਅਧਿਆਪਕਾਂ ਦਾ ਵਫ਼ਦ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਮਿਲਿਆ। ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੀ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨਾਲ ਮੀਟਿੰਗ ਲਗਾਤਾਰ 2 ਘੰਟੇ ਦੇ ਕਰੀਬ ਚੱਲੀ ,ਜਿਸ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਬਾਰੇ ਦੱਸਿਆ। 

ਬੇਰੁਜ਼ਗਾਰ .ਟੀ.ਟੀ. ਟੈੱਟ ਪਾਸ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਕੁਲਦੀਪ ਖੋਖਰ, ਸੁਲਿੰਦਰ ਕੰਬੋਜ, ਨਿਰਮਲ ਜ਼ੀਰਾ, ਰਾਜਸੁਖਵਿੰਦਰ ਗੁਰਦਾਸਪੁਰ, ਬਲਵਿੰਦਰ ਨਾਭਾ, ਸਲਿੰਦਰ ਕੰਬੋਜ, ਅਮਨ ਤੇ ਜਰਨੈਲ ਸੰਗਰੂਰ ਨੇ ਕਿਹਾ ਕਿ ਅੱਜ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨਾਲ ਪੈਨਲ ਮੀਟਿੰਗ ਹੋਈ ਜਿਸ ਵਿੱਚ ਬੇਰੁਜ਼ਗਾਰ .ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀਆਂ ਮੰਗਾਂ ਬਾਰੇ ਦੱਸਿਆ ਗਿਆ ਕਿ ਕਿਵੇਂ 2364 .ਟੀ.ਟੀ. ਦੀਆਂ ਪੋਸਟਾਂ ਵਿਚ ਬੀ.ਐੱਡ. ਉਮੀਦਵਾਰਾਂ ਨੂੰ ਬਰਾਬਰ ਵਿਚਾਰਿਆ ਜਾ ਰਿਹਾ ਹੈ। ਜਿਸ ਨਾਲ ਕਿ .ਟੀ.ਟੀ. ਦੇ ਉਮੀਦਵਾਰਾਂ ਦਾ ਹੱਕ ਉਨ੍ਹਾਂ ਤੋਂ ਖੋਹਿਆ ਜਾ ਰਿਹਾ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ