ਨਵੇਂ ਪੰਚਾਂ-ਸਰਪੰਚਾਂ ਨੂੰ ਨਸ਼ਾ ਮੁਕਤ ਪੰਜਾਬ ਦੀ ਵੀ ਚੁਕਾਈ ਗਈ ਸਹੁੰ

oath ceremony

ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅੱਜ ਨਵੇਂ ਚੁਣੇ ਗਏ ਪੰਚਾਂ ਤੇ ਸਰਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਵਾਈ ਗਈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਨਸ਼ਾ ਮੁਕਤ ਪੰਜਾਬ ਲਈ ਆਪਣੇ-ਆਪ ਨੂੰ ਸਮਰਪਿਤ ਕਰਨ ਦੀ ਵੀ ਸਹੁੰ ਚੁਕਾਈ ਗਈ। ਜਲੰਧਰ ਵਿੱਚ ਸਿੱਖਿਆ ਮੰਤਰੀ ਓਪੀ ਸੋਨੀ ਨੇ ਇਹ ਸਹੁੰ ਚੁਕਵਾਈ।

ਪੰਚਾਂ ਤੇ ਸਰਪੰਚਾਂ ਨੇ ਸਹੁੰ ਲਈ ਕਿ ਉਹ ਨਸ਼ੇ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਦੀ ਸਫਲਤਾ ਲਈ ਹਰ ਸੰਭਵ ਸਹਿਯੋਗ ਦੇਣਗੇ। ਆਪਣੇ ਮੁਹੱਲੇ ਤੇ ਸ਼ਹਿਰ ਵਾਸੀਆਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨਗੇ।

ਸਹੁੰ ਚੁੱਕ ਸਮਾਗਮ ਦੌਰਾਨ ਸਿੱਖਿਆ ਮੰਤਰੀ ਦੇ ਨਾਲ ਜਲੰਧਰ ਤੋਂ ਸਾਂਸਦ ਚੌਧਰੀ ਸੰਤੋਖ ਸਿੰਘ, ਵਿਧਾਇਕ ਪਰਗਟ ਸਿੰਘ, ਐਮਐਲਏ ਸੁਰਿੰਦਰ ਚੌਧਰੀ ਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਵੀ ਮੌਜੂਦ ਸਨ।

Source:AbpSanjha