Corona in Punjab: ਪੰਜਾਬ ਵਿੱਚ Corona ਨੇ ਫੜ੍ਹੀ ਤੇਜ਼ੀ, ਫਰੀਦਕੋਟ ਵਿੱਚ Corona ਦਾ ਇਕ ਹੋਰ ਮਾਮਲਾ ਆਇਆ ਸਾਹਮਣੇ

one-more-corona-positive-case-in-faridkot

Corona in Punjab: ਪੰਜਾਬ ’ਚ Coronavirus ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ, ਜਿਸ ਦੀ ਲਪੇਟ ’ਚ ਅਜੇ ਵੀ ਬਹੁਤ ਸਾਰੇ ਲੋਕ ਆ ਰਹੇ ਹਨ। ਅੱਜ ਸਵੇਰੇ ਤਾਜ਼ਾ ਮਾਮਲਾ ਫਰੀਦਕੋਟ ਜ਼ਿਲੇ ਦਾ ਸਾਹਮਣੇ ਆਇਆ ਹੈ, ਜਿੱਥੇ ਇਕ ਹੋਰ 45 ਸਾਲਾ ਵਿਅਕਤੀ Corona ਦਾ ਪਾਜ਼ੇਟਿਵ ਪਾਇਆ ਗਿਆ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਫਰੀਦਕੋਟ ’ਚ ਪਹਿਲਾਂ ਵੀ ਇਕ Corona ਦਾ ਮਾਮਲਾ ਸਾਹਮਣੇ ਆਇਆ ਸੀ ਅਤੇ ਉਕਤ ਪੀੜਤ ਉਸੇ ਵਿਅਕਤੀ ਦਾ ਦੋਸਤ ਹੈ।

ਇਹ ਵੀ ਪੜ੍ਹੋ: ਰਾਤ ਨੂੰ ਜਿਸ ਦੁਕਾਨ ਤੇ ਕੀਤੀ ਚੋਰੀ, ਸਵੇਰੇ ਉਥੇ ਹੀ ਗਿਆ ਦਹੀਂ ਲੈਣ, 786 ਨੰ. ਨੋਟ ਤੋਂ ਫੜਿਆ

ਪੰਜਾਬ ‘ਚ Corona ਦੇ ਮਰੀਜ਼ਾਂ ਦੀ ਗਿਣਤੀ 100 ਤੋਂ ਪਾਰ ਪਹੁੰਚ ਚੁੱਕੀ ਹੈ, ਜਿਨ੍ਹਾਂ ’ਚੋਂ 8 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ ਦੇ ਅੰਕੜਿਆਂ ਮੁਤਾਬਕ ਮੋਹਾਲੀ ‘ਚ ਸਭ ਤੋਂ ਵੱਧ Corona ਦੇ 26 ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਨਵਾਂਸ਼ਹਿਰ ਦੇ 19, ਹੁਸ਼ਿਆਰਪੁਰ ਦੇ 07, ਜਲੰਧਰ ਦੇ 07, ਲੁਧਿਆਣਾ 06, ਅੰਮ੍ਰਿਤਸਰ ‘ਚ 10, ਪਟਿਆਲਾ, ਫਰੀਦਕੋਟ- 2, ਬਰਨਾਲਾ, ਕਪੂਰਥਲਾ ਦਾ 1-1 ਅਤੇ ਮੋਗਾ ਦੇ 4 ਕੇਸ ਸਾਹਮਣੇ ਆ ਚੁੱਕੇ ਹਨ। ਜਦਕਿ ਰੋਪੜ ‘ਚ Corona ਦੇ 03, ਮਾਨਸਾ ‘ਚ 05, ਪਠਾਨਕੋਟ ‘ਚ 07, ਫਤਿਹਗੜ ਸਾਹਿਬ ਦੇ 02 ਕੇਸ ਸਾਹਮਣੇ ਆ ਚੁੱਕੇ ਹਨ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ