Corona in Punjab: ਪੰਜਾਬ ਵਿੱਚ Corona ਦਾ ਕਹਿਰ ਲਗਾਤਾਰ ਜਾਰੀ, ਕਪੂਰਥਲਾ ਵਿੱਚ Corona ਨੇ ਲਈ ਇੱਕ ਹੋਰ ਮਰੀਜ਼ ਦੀ ਜਾਨ

one-more-death-due-to-corona-kapurthala

Corona in Punjab: ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਜਿਸ ਦੇ ਚਲਦਿਆਂ ਹੁਣ ਬੇਗੋਵਾਲ ਸ਼ਹਿਰ ‘ਚ 70 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਕਪੂਰਥਲਾ ‘ਚ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ 8 ਤੱਕ ਪਹੁੰਚ ਗਿਆ ਹੈ। ਮ੍ਰਿਤਕ ਵਿਅਕਤੀ ਦੀ ਪਛਾਣ ਬਲਕਾਰ ਸਿੰਘ ਪੁੱਤਰ ਬੰਤਾ ਸਿੰਘ ਬੇਗੋਵਾਲ ਦੇ ਰੂਪ ‘ਚ ਹੀ ਹੈ। ਇਸ ਦੀ ਪੁਸ਼ਟੀ ਸਰਕਾਰੀ ਹਸਪਤਾਲ ਬੇਗੋਵਾਲ ਦੀ ਐੱਸ. ਐੱਮ. ਓ ਡਾ. ਕਿਰਨਪ੍ਰੀਤ ਕੌਰ ਸ਼ੇਖੋ ਨੇ ਕੀਤੀ ਹੈ। ਦੂਜੇ ਪਾਸੇ ਮ੍ਰਿਤਕ ਵਿਅਕਤੀ ਦਾ ਸੰਸਕਾਰ ਅਜ ਬੇਗੋਵਾਲ ਵਿਖੇ ਸਿਹਤ ਦੀ ਟੀਮ, ਪੁਲਸ ਕਮਿਆਂ ਅਤੇ ਤਿੰਨ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ‘ਚ ਕੀਤਾ ਗਿਆ।

ਇਹ ਵੀ ਪੜ੍ਹੋ: Punjab Weather News: ਮੌਸਮ ਦੇ ਵਿੱਚ ਲਗਾਤਾਰ ਹੋ ਰਹੀ ਕਰਵਟ ਨੂੰ ਦੇਖਦੇ ਹੋਏ, ਮੌਸਮ ਵਿਭਾਗ ਨੇ ਦਿੱਤੀ ਭਾਰੀ ਮੀਂਹ ਦੀ ਚਿਤਾਵਨੀ

ਇਸ ਸਬੰਧੀ ਗੱਲਬਾਤ ਕਰਨ ‘ਤੇ ਸਰਕਾਰੀ ਹਸਪਤਾਲ ਬੇਗੋਵਾਲ ਦੀ ਐੱਸ. ਐੱਮ. ਓ ਡਾ. ਕਿਰਨਪ੍ਰੀਤ ਕੌਰ ਸ਼ੇਖੋ ਨੇ ਕੋਰੋਨਾ ਵਾਇਰਸ ਨਾਲ ਹੋਈ ਇਸ ਮੌਤ ਦੀ ਪੁਸ਼ਟੀ ਕਰਦਿਆਂ ਦਸਿਆ ਕਿ ਬਲਕਾਰ ਸਿੰਘ ਨੂੰ ਕੋਰੋਨਾ ਵਾਇਰਸ ਕਿਥੋਂ ਹੋਇਆ, ਇਸ ਬਾਰੇ ਹਾਲੇ ਪਤਾ ਨਹੀਂ ਲਗ ਸਕਿਆ ਹੈ। ਇਹ ਵੀ ਦਸਣਯੋਗ ਹੈ ਕਿ ਮ੍ਰਿਤਕ ਵਿਅਕਤੀ ਬੇਗੋਵਾਲ ‘ਚ ਡਰਾਈਵਿੰਗ ਸਕੂਲ ਚਲਾਉਂਦਾ ਸੀ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।