Corona in Tarntaran: ਤਰਨਤਾਰਨ ਵਿੱਚ Corona ਦਾ ਕਹਿਰ ਜਾਰੀ, 56 ਸਾਲਾਂ ਵਿਅਕਤੀ ਨੇ ਹਸਪਤਾਲ ਵਿੱਚ ਤੋੜਿਆ ਦਮ

one-more-death-in-tarntaran-due-to-corona

Corona in Tarntaran: ਤਰਨਤਾਰਨ ‘ਚ ਵੀ ਕੋਰੋਨਾ ਦਾ ਕਹਿਰ ਵੱਧਦਾ ਜਾ ਰਿਹਾ ਹੈ। ਅੱਜ ਜ਼ਿਲ੍ਹੇ ਇਕ ਹੋਰ ਕੋਰੋਨਾ ਮਰੀਜ਼ ਨੇ ਦਮ ਤੋੜ ਦਿੱਤਾ। ਜਾਣਕਾਰੀ ਮੁਤਾਬਕ ਮ੍ਰਿਤਕ ਗੁਜਿੰਦਰ ਸਿੰਘ (56) ਪੁੱਤਰ ਹਰਬੰਸ ਸਿੰਘ ਵਾਸੀ ਜ਼ਿਲ੍ਹਾ ਤਰਨਤਾਰਨ ਕੋਰੋਨਾ ਪੀੜਤ ਹੋਣ ਕਾਰਨ ਪਿਛਲੇ ਦੋ ਦਿਨਾਂ ਤੋਂ ਸ੍ਰੀ ਗੁਰੂ ਨਾਨਕ ਹਸਪਤਾਲ ਅੰਮ੍ਰਿਤਸਰ ‘ਚ ਦਾਖ਼ਲ ਸੀ, ਜਿਥੇ ਅੱਜ ਉਸ ਦੀ ਮੌਤ ਹੋ ਗਈ। ਇਸ ਨਾਲ ਹੁਣ ਜ਼ਿਲ੍ਹੇ ‘ਚ ਮੌਤਾਂ ਦੀ ਗਿਣਤੀ ਚਾਰ ਹੋ ਚੁੱਕੀ ਹੈ।

ਇਹ ਵੀ ਪੜ੍ਹੋ: Punjab Suicide News: ਨਵਾਂਸ਼ਹਿਰ ਦੇ ਸਿੱਖ ਨੌਜਵਾਨ ਨੇ ਫੇਸਬੁੱਕ ਤੇ ਲਾਇਵ ਹੋ ਕੇ ਕੀਤੀ ਖ਼ੁਦਕੁਸ਼ੀ, ਖੋਲ੍ਹਿਆ ਵੱਡਾ ਰਾਜ

ਇਥੇ ਦੱਸ ਦੇਈਏ ਕਿ ਦੇਸ਼ ਵਿਚ ਕੋਰੋਨਾ ਵਾਇਰਸ ਦਾ ਕਹਿਰ ਥੰਮ੍ਹਣ ਦਾ ਨਾਮ ਨਹੀਂ ਲੈ ਰਿਹਾ। ਬੁੱਧਵਾਰ ਭਾਵ ਅੱਜ ਸਿਹਤ ਮੰਤਰਾਲਾ ਵਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ ਵਿਚ ਕੁੱਲ ਮਰੀਜ਼ਾਂ ਦੀ ਗਿਣਤੀ 5 ਲੱਖ 85 ਹਜ਼ਾਰ 493 ਹੋ ਗਈ ਹੈ, ਜਿਸ ਵਿਚੋਂ 17 ਹਜ਼ਾਰ 400 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ 3 ਲੱਖ 47 ਹਜ਼ਾਰ 979 ਲੋਕ ਠੀਕ ਹੋ ਚੁੱਕੇ ਹਨ, ਜਦਕਿ ਸਰਗਰਮ ਮਾਮਲਿਆਂ ਦੀ ਗਿਣਤੀ 2 ਲੱਖ 20 ਹਜ਼ਾਰ 114 ਹਨ। ਪਿਛਲੇ 24 ਘੰਟਿਆਂ ਦੀ ਜੇਕਰ ਗੱਲ ਕੀਤੀ ਜਾਵੇ ਤਾਂ 18 ਹਜ਼ਾਰ 653 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 507 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜੇਕਰ ਇਕੱਲੇ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਸੂਬੇ ਹੁਣ ਤੱਕ 5 ਹਜ਼ਾਰ 607 ਤੋਂ ਵੱਧ ਕੋਰੋਨਾ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ‘ਚੋਂ ਕੁੱਲ 3 ਲੱਖ 966 ਲੋਕ ਠੀਕ ਹੋ ਚੁੱਕੇ ਹਨ। ਇਸ ਤੋਂ ਇਲਾਵਾ ਸੂਬੇ ‘ਚ ਹੁਣ ਤੱਕ 146 ਕੋਰੋਨਾ ਮਰੀਜ਼ ਦਮ ਤੋੜ ਚੁੱਕੇ ਹਨ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।