Corona in Punjab: ਫਾਜ਼ਿਲਕਾ ਵਿੱਚ ਨਹੀਂ ਰੁਕ ਰਿਹਾ Corona ਦਾ ਕਹਿਰ, ਇਕ ਹੋਰ ਪੋਜ਼ੀਟਿਵ ਮਾਮਲਾ ਆਇਆ ਸਾਹਮਣੇ

one-more-positive-case-in-fazilka

Corona in Punjab: ਫਾਜ਼ਿਲਕਾ ‘ਚ Coronavirus ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ, ਜਿਸ ਨਾਲ ਜ਼ਿਲੇ ‘ਚ Corona ਦੇ ਕੁੱਲ ਮਾਮਲਿਆਂ ਦੀ ਗਿਣਤੀ 39 ਹੋ ਗਈ ਹੈ। ਇਥੇ ਦੱਸ ਦੇਈਏ ਕਿ ਬੀਤੇ ਦਿਨੀਂ ਫਾਜ਼ਿਲਕਾ ‘ਚ ਕੁੱਲ ਮਾਮਲਿਆਂ ਦੀ ਗਿਣਤੀ 38 ਸੀ ਅਤੇ ਅੱਜ ਦੇ ਮਿਲੇ ਕੇਸ ਨੂੰ ਮਿਲਾ ਕੇ ਜ਼ਿਲੇ ‘ਚ ਪਾਜ਼ੇਟਿਵ ਕੇਸਾਂ ਦਾ ਅੰਕੜਾ 39 ਤੱਕ ਪਹੁੰਚ ਗਿਆ ਹੈ। ਇਸ ਦੀ ਪੁਸ਼ਟੀ ਸਿਵਲ ਸਰਜਨ ਡਾ. ਹਰਚੰਦ ਸਿੰਘ ਵੱਲੋਂ ਕੀਤੀ ਗਈ ਹੈ।

ਇਹ ਵੀ ਪੜ੍ਹੋ: Punjab Mandi Board: ਪੰਜਾਬ ਵਿੱਚ ਹਾੜੀ ਦੇ 21ਵੇਂ ਦਿਨ 4,86,515 ਮੀਟ੍ਰਿਕ ਟਨ ਕਣਕ ਦੀ ਖਰੀਦ

ਉਨ੍ਹਾਂ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਘਬਰਾਹਟ ‘ਚ ਨਾ ਆਉਣ ਅਤੇ ਕਰਫਿਊ ਦੀ ਸਖਤੀ ਨਾਲ ਪਾਲਣਾ ਜਾਰੀ ਰੱਖਣ ਤਾਂ ਹੀ ਅਸੀਂ ਇਸ ਬੀਮਾਰੀ ਨੂੰ ਅੱਗੇ ਫੈਲਣ ਤੋਂ ਰੋਕ ਸਕਦੇ ਹਾਂ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕੁੱਲ 1409 ਸੈਂਪਲ ਭੇਜੇ ਗਏ ਹਨ, ਜਿਨ੍ਹਾਂ ਵਿਚੋਂ 60 ਨਮੂਨੇ ਮਿਤੀ 5 ਮਈ ਨੂੰ ਭੇਜੇ ਗਏ ਹਨ। ਉਨ੍ਹਾਂ ਦੱਸਿਆ ਕਿ 647 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋ ਚੁੱਕੀ ਹੈ ਅਤੇ ਕੁੱਲ 762 ਰਿਪੋਰਟਾਂ ਬਕਾਇਆ ਹਨ। ਉਨ੍ਹਾਂ ਦੱਸਿਆ ਕਿ ਜਿਹੜੇ Corona ਪਾਜ਼ੇਟਿਵ ਕੇਸ ਆ ਰਹੇ ਹਨ ਉਨ੍ਹਾਂ ‘ਚ ਲੱਛਣ ਨਜ਼ਰ ਨਹੀਂ ਆ ਰਹੇ ਹਨ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।