Corona in Gurdaspur: ਪੰਜਾਬ ਵਿੱਚ ਨਹੀਂ ਰੁਕ ਰਿਹਾ Corona ਦਾ ਕਹਿਰ, ਇਕ ਹੋਰ ਨੌਜਵਾਨ ਦੀ ਰਿਪੋਰਟ ਆਈ ਪੋਜ਼ੀਟਿਵ

one-more-positive-case-in-gurdaspur
Corona in Gurdaspur: ਪੰਜਾਬ ਭਰ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਤਾਜ਼ਾ ਮਾਮਲਾ ਗੁਰਦਾਸਪੁਰ ਦੇ ਪਿੰਡ ਕੋਠੇ ਮਜੀਠੀ ‘ਚ ਸਾਹਮਣੇ ਆਇਆ ਹੈ, ਜਿਥੇ ਇਕ ਵਿਅਕਤੀ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਹੀ ਉਕਤ ਵਿਅਕਤੀ ਮੁੰਬਈ ਤੋਂ ਵਾਪਸ ਆਇਆ ਸੀ। ਇਥੇ ਦੱਸ ਦੇਈਏ ਕਿ ਗੁਰਦਾਸਪੁਰ ‘ਚ ਪਾਜ਼ੇਟਿਵ ਮਰੀਜ਼ਾਂ ਦੀ ਕੁਲ ਗਿਣਤੀ 141 ਹੋ ਚੁੱਕੀ ਹੈ, ਜਿਨ੍ਹਾਂ ‘ਚੋਂ 129 ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ ਹੁਣ ਤੱਕ 3 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਗੁਰਦਾਸਪੁਰ ‘ਚ 9 ਕੇਸ ਐਕਟਿਵ ਹਨ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।