ਪੰਜਾਬ

Corona in Punjab: ਪੰਜਾਬ ਵਿੱਚ ਦਿਨੋਂ ਦਿਨ ਲੋਕਾਂ ਦੇ ਭਾਰੂ ਪੈ ਰਿਹਾ Corona, ਸੰਗਰੂਰ ਵਿੱਚ ਇਕ ਹੋਰ ਮਰੀਜ਼ ਨੇ ਤੋੜਿਆ ਦਮ


Corona in Punjab: ਪੰਜਾਬ ‘ਚ ਕੋਰੋਨਾ ਵਾਇਰਸ ਬੇਕਾਬੂ ਹੁੰਦਾ ਜਾ ਰਿਹਾ ਹੈ। ਇਕ ਪਾਸੇ ਜਿੱਥੇ ਕੋਰੋਨਾ ਦੇ ਕਾਰਨ ਲਗਾਤਾਰ ਮੌਤਾਂ ਦੀ ਗਿਣਤੀ ‘ਚ ਵਾਧਾ ਹੋ ਰਿਹਾ ਹੈ, ਉਥੇ ਹੀ ਦਿਨ-ਬ-ਦਿਨ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ ਵੀ ਵੱਧਦੇ ਜਾ ਰਹੇ ਹਨ। ਤਾਜ਼ਾ ਮਾਮਲੇ ‘ਚ ਸੰਗਰੂਰ ‘ਚ ਕੋਰੋਨਾ ਵਾਇਰਸ ਦੇ ਕਾਰਨ ਇਕ ਮਰੀਜ਼ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਲੁਧਿਆਣਾ ਦੇ ਸੀ.ਐੱਮ.ਸੀ. ਹਸਪਤਾਲ ‘ਚ ਦਾਖਲ 65 ਸਾਲਾ ਅਬਦੁਲ ਰਸ਼ੀਦ ਨੇ ਬੀਤੀ ਰਾਤ ਕੋਰੋਨਾ ਖ਼ਿਲਾਫ਼ ਜੰਗ ਲੜਦੇ ਹੋਏ ਦਮ ਤੋੜ ਦਿੱਤਾ। ਇਥੇ ਦੱਸ ਦੇਈਏ ਕਿ ਸੰਗਰੂਰ ‘ਚ ਕੋਰੋਨਾ ਨਾਲ ਹੋਣ ਵਾਲੀ ਇਹ 15ਵੀਂ ਮੌਤ ਹੈ।

ਇਹ ਵੀ ਪੜ੍ਹੋ: Punjab Weather Updates: ਮੌਸਮ ਵਿਭਾਗ ਨੇ ਦਿੱਤੀ ਜਾਣਕਾਰੀ, ਪੰਜਾਬ ਦੇ ਇਹਨਾਂ ਇਲਾਕਿਆਂ ਦੇ ਲੋਕਾਂ ਨੂੰ ਮਿਲ ਸਕਦੀ ਹੈ ਗਰਮੀ ਤੋਂ ਰਾਹਤ

ਪੰਜਾਬ ‘ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 6 ਹਜ਼ਾਰ ਤੋਂ ਪਾਰ ਹੋ ਗਈ ਹੈ। ਪੰਜਾਬ ‘ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ ‘ਚ 1003, ਲੁਧਿਆਣਾ ‘ਚ 1079, ਜਲੰਧਰ ‘ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 906, ਸੰਗਰੂਰ ‘ਚ 535 ਕੇਸ, ਪਟਿਆਲਾ ‘ਚ 376, ਮੋਹਾਲੀ ‘ਚ 302, ਗੁਰਦਾਸਪੁਰ ‘ਚ 249 ਕੇਸ, ਪਠਾਨਕੋਟ ‘ਚ 228, ਤਰਨਤਾਰਨ 207, ਹੁਸ਼ਿਆਰਪੁਰ ‘ਚ 189, ਨਵਾਂਸ਼ਹਿਰ ‘ਚ 156, ਮੁਕਤਸਰ 133, ਫਤਿਹਗੜ੍ਹ ਸਾਹਿਬ ‘ਚ 123, ਰੋਪੜ ‘ਚ 114, ਮੋਗਾ ‘ਚ 121, ਫਰੀਦਕੋਟ 111, ਕਪੂਰਥਲਾ 109, ਫਿਰੋਜ਼ਪੁਰ ‘ਚ 119, ਫਾਜ਼ਿਲਕਾ 103, ਬਠਿੰਡਾ ‘ਚ 110, ਬਰਨਾਲਾ ‘ਚ 71, ਮਾਨਸਾ ‘ਚ 50 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ‘ਚੋਂ 4507 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 1698 ਤੋਂ ਵੱਧ ਮਾਮਲੇ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 166 ਲੋਕਾਂ ਦੀ ਮੌਤ ਹੋ ਚੁੱਕੀ ਹੈ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago