Corona in Punjab: ਕਪੂਰਥਲਾ ਦੇ ਵਾਸੀਆਂ ਲਈ ਰਾਹਤ ਦੀ ਖ਼ਬਰ, ਕਪੂਰਥਲਾ ਹੋਇਆ Corona ਮੁਕਤ

one-patient-recovered-in-kapurthala-corona-free
Corona in Punjab: ਪੰਜਾਬ ‘ਚ ਕੋਰੋਨਾ ਦੇ ਵੱਧ ਰਹੇ ਕਹਿਰ ਦਰਮਿਆਨ ਕਪੂਰਥਲਾ ਤੋਂ ਰਾਹਤ ਭਰੀ ਖਬਰ ਮਿਲੀ ਹੈ। ਜ਼ਿਲ੍ਹਾ ਕਪੂਰਥਲਾ ‘ਚ ਕੋਰੋਨਾ ਦੇ ਆਖਰੀ ਮਰੀਜ਼ ਨੂੰ ਠੀਕ ਹੋਣ ਉਪਰੰਤ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਜ਼ਿਲ੍ਹਾ ਕਪੂਰਥਲਾ ਦੇ ਆਈਸੋਲੇਸ਼ਨ ਵਾਰਡ ‘ਚ ਹੁਣ ਕੋਈ ਵੀ ਮਰੀਜ਼ ਦਾਖਲ ਨਹੀਂ ਹੈ ਅਤੇ ਜ਼ਿਲ੍ਹਾ ਕਪੂਰਥਲਾ ਕੋਰੋਨਾ ਮੁਕਤ ਹੈ।ਸਿਵਲ ਸਰਜਨ ਕਪੂਰਥਲਾ ਡਾ. ਜਸਮੀਤ ਬਾਵਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ‘ਚ ਰਹਿ ਰਹੇ ਆਖਰੀ ਕੋਰੋਨਾ ਪਾਜ਼ੇਟਿਵ ਮਰੀਜ਼ ਨੂੰ ਠੀਕ ਹੋਣ ‘ਤੇ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।

ਇਹ ਵੀ ਪੜ੍ਹੋ: Punjab Accident News: ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ ਤੇ ਹੋਇਆ ਭਿਆਨਕ ਸੜਕ ਹਾਦਸਾ, ਇਕ ਪੁਲਿਸ ਨੌਜਵਾਨ ਦੀ ਮੌਤ

ਇਸ ਮਰੀਜ ਦੇ ਠੀਕ ਹੋਣ ਤੋਂ ਬਾਅਦ ਜ਼ਿਲ੍ਹਾ ਕਪੂਰਥਲਾ ਗ੍ਰੀਨ ਜ਼ੋਨ ‘ਚ ਪ੍ਰਵੇਸ਼ ਕਰ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਮਰੀਜ਼ ਮਹਾਂਰਾਸ਼ਟਰ ਤੋਂ ਆਇਆ ਸੀ ਅਤੇ ਬੇਗੋਵਾਲ ਦਾ ਰਹਿਣ ਵਾਲਾ ਸੀ। ਉਨ੍ਹਾਂ ਇਸ ਦਾ ਸਿਹਰਾ ਸਿਹਤ ਮਹਿਕਮੇ ਦੇ ਡਾਕਟਰਾਂ ਅਤੇ ਫਰੰਟ ‘ਤੇ ਕੰਮ ਕਰ ਰਹੇ ਹੋਰ ਮੈਡੀਕਲ ਅਤੇ ਪੈਰਾਮੈਡੀਕਲ ਸਟਾਫ ਨੂੰ ਦਿੱਤਾ। ਉਨ੍ਹਾਂ ਲੋਕਾਂ ਨੂੰ ਅਪੀਲ ਵੀ ਕੀਤੀ ਹੈ ਕਿ ਤਾਲਾਬੰਦੀ ‘ਚ ਮਿਲੀ ਢਿੱਲ ਦਾ ਨਾਜਾਇਜ਼ ਫਾਇਦਾ ਨਾ ਉਠਾਇਆ ਜਾਵੇ, ਬਹੁਤ ਜ਼ਰੂਰੀ ਕੰਮ ਹੋਣ ‘ਤੇ ਹੀ ਘਰ ਤੋਂ ਬਾਹਰ ਨਿਕਲਿਆ ਜਾਵੇ ਅਤੇ ਫੇਸ ਮਾਸਕ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਨੂੰ ਲੈ ਕੇ ਸਮੇਂ-ਸਮੇਂ ‘ਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।