ਗੁਰਦਾਸਪੁਰ ਦੇ ਪਿੰਡ ਖੋਖਰ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਸਰੇਆਮ ਗੋਲੀਆਂ ਚੱਲਣ ਦੀ ਘਟਨਾ ਸਾਹਮਣੇ ਆਈ ਹੈ।ਇਸ ਫਾਈਰਿੰਗ ਦੌਰਾਨ ਇੱਕ ਵਿਅਕਤੀ ਦੀ ਮੌਤ ਹੋਣ ਦੀ ਵੀ ਖ਼ਬਰ ਹੈ। ਜਦਕਿ ਦੋ ਹੋਰ ਗੰਭੀਰ ਜ਼ਖਮੀ ਹਨ।
ਮ੍ਰਿਤਕ ਦੀ ਪਛਾਣ 50 ਸਾਲਾ ਬਲਵਿੰਦਰ ਸਿੰਘ ਵਜੋਂ ਹੋਈ ਹੈ। ਜਦਕਿ ਉਸਦੀ ਪਤਨੀ ਮਨਜੀਤ ਕੌਰ ਅਤੇ ਭਤੀਜਾ ਗੁਰਪ੍ਰੀਤ ਜ਼ਖਮੀ ਹੋ ਗਏ ਹਨ।ਜ਼ਖਮੀਆਂ ਨੂੰ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾ ਦਿੱਤਾ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਵਿੱਚ ਲੱਗ ਗਈ ਹੈ।
Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ