ਪੰਜਾਬ ਵਿੱਚ 4 ਲੱਖ ਤੋਂ ਵੱਧ ਕੋਰੋਨਾ ਵੈਕਸੀਨ ਦੀ ਖੁਰਾਕਾਂ 22 ਅਪ੍ਰੈਲ ਤਕ ਪਹੁੰਚ ਜਾਣਗੀਆਂ

Over 4 lakh doses of covishield vaccine to reach Punjab on April 22

ਪੰਜਾਬ ਦੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਸਾਰੇ ਹਸਪਤਾਲਾਂ ਵਿੱਚ ਗ਼ੈਰ-ਜ਼ਰੂਰੀ ਆਪ੍ਰੇਸ਼ਨ ਤੁਰੰਤ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸਦੇ ਨਾਲ ਹੀ ਉਹਨਾਂ ਨੇ ਕੋਵਿਡ ਦੀ ਦੂਜੀ ਲਹਿਰ ਨੂੰ ਪ੍ਰਭਾਵੀ ਢੰਗ ਨਾਲ ਨਜਿੱਠਣ ਲਈ ਪ੍ਰਾਈਵੇਟ ਹਸਪਤਾਲਾਂ ਵਿੱਚ ਕੋਵਿਡ ਮਰੀਜ਼ਾਂ ਲਈ 75 ਫੀਸਦੀ ਬੈੱਡ ਰਾਖਵੇਂ ਕਰਨ ਲਈ ਨਿਰਦੇਸ਼ ਜਾਰੀ ਕੀਤੇ ਹਨ।

ਕੋਵਿਡ-19 ਦੀ ਸਥਿਤੀ ਬਾਰੇ ਇੱਕ ਜਾਇਜ਼ਾ ਮੀਟਿੰਗ ਦੌਰਾਨ ਲੋਕਾਂ ਨੂੰ ਕੋਵਿਡ ਵੈਕਸੀਨ ਲਵਾਉਣ ਵਾਸਤੇ ਅੱਗੇ ਆਉਣ ਦੀ ਅਪੀਲ ਕੀਤੀ ਹੈ। ਉਹਨਾਂ ਕਿਹਾ ਕਿ ਇਹ ਵੈਕਸੀਨ ਪੂਰੀ ਸੁਰੱਖਿਅਤ ਹੈ ਅਤੇ ਮਹਾਂਮਾਰੀ ਨੂੰ ਹਰਾਉਣ ਵਾਸਤੇ ਇੱਕੋ-ਇੱਕ ਰਾਹ ਹੈ।

ਵੀਰਵਾਰ ਨੂੰ ਕੋਵੀਸ਼ੀਲਡ ਵੈਕਸੀਨ ਦੀਆਂ 4 ਲੱਖ ਤੋਂ ਵੱਧ ਖੁਰਾਕਾਂ ਪੰਜਾਬ ਪਹੁੰਚ ਜਾਣਗੀਆਂ। ਉਹਨਾਂ ਨੇ ਸਿਹਤ ਵਿਭਾਗ ਨੂੰ ਟੀਕਾਕਰਨ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਵੀ ਦਿੱਤੇ।

ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਨਿਯਮਤ ਤੌਰ ‘ਤੇ ਕੋਵਿਡ ਪੋਰਟਲ ਨੂੰ ਅਪਡੇਟ ਕਰਨ ਨਾਲ ਵੈਕਸੀਨ ਦੀ ਉਪਲਬਧਤਾ ਦੀ ਮੌਜੂਦਾ ਸਥਿਤੀ ਨੂੰ ਜਾਨਣ ਵਿੱਚ ਮਦਦ ਮਿਲੇਗੀ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ