ਪ੍ਰਕਾਸ਼ ਸਿੰਘ ਬਾਦਲ ਨੇ ਭਗਵੰਤ ਮਾਨ , ਟਕਸਾਲੀ ਲੀਡਰਾਂ ਤੇ ਕਾਂਗਰਸ ਸਰਕਾਰ ਉੱਤੇ ਕੀਤਾ ਹਮਲਾ

Parkash Singh Badal

ਪੰਜਾਬ ਦੀ ਸਿਆਸਤ ਵਿੱਚ ਆਮ ਆਦਮੀ ਪਾਰਟੀ ਦੇ ਲੀਡਰ ਭਗਵੰਤ ਮਾਨ ਵੱਲੋਂ ਸ਼ਰਾਬ ਛੱਡਣ ਦਾ ਮੁੱਦਾ ਚਰਚਾ ਵਿੱਚ ਹੈ। ਭਗਵੰਤ ਮਾਨ ਨੇ ਇਸ ਦਾ ਜਨਤਕ ਤੌਰ ‘ਤੇ ਐਲਾਨ ਕਰਕੇ ਪੰਗਾ ਹੀ ਲੈ ਲਿਆ ਹੈ। ਵਿਰੋਧੀ ਪਾਰਟੀਆਂ ਭਗਵੰਤ ਮਾਨ ਦੇ ਨਾਲ-ਨਾਲ ਆਮ ਆਦਮੀ ਪਾਰਟੀ ਨੂੰ ਵੀ ਘੇਰ ਰਹੀਆਂ ਹਨ।

ਅੱਜ ਬਠਿੰਡਾ ਪਹੁੰਚੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਇਸ ਬਾਰੇ ਬੋਲੇ ਬਿਨਾ ਨਾ ਰਹਿ ਸਕੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਸ਼ਰਾਬ ਛੱਡਣ ਦਾ ਐਲਾਨ ਕਰਕੇ ਖੁਦ ਸਾਬਤ ਕਰ ਦਿੱਤਾ ਕਿ ਉਹ ਸ਼ਰਾਬ ਦਾ ਆਦੀ ਸੀ। ਉਨ੍ਹਾਂ ਕਿਹਾ ਕਿ ਹੁਣ ਭਗਵੰਤ ਮਾਨ ਦੇ ਸ਼ਰਾਬ ਛੱਡਣ ਨਾਲ ਸਿਆਸਤ ਵਿੱਚ ਕੋਈ ਫਾਇਦਾ ਨਹੀਂ ਹੋਣਾ।

ਇਸ ਮੌਕੇ ਪਾਰਟੀ ਛੱਡ ਚੁੱਕੇ ਟਕਸਾਲੀ ਲੀਡਰਾਂ ਬਾਰੇ ਗੱਲ ਕਰਦਿਆਂ ਬਾਦਲ ਨੇ ਕਿਹਾ ਕਿ ਜਿਹੜਾ ਆਪਣੀ ਮਾਂ ਪਾਰਟੀ ਨਾਲ ਗਦਾਰੀ ਕਰਦਾ ਹੈ, ਉਹ ਕਦੇ ਕਾਮਯਾਬ ਨਹੀਂ ਹੁੰਦਾ। ਕਾਂਗਰਸ ‘ਤੇ ਵਾਰ ਕਰਦਿਆਂ ਬਾਦਲ ਨੇ ਕਿਹਾ ਕਿ ਰਾਹੁਲ ਗਾਂਧੀ ਪ੍ਰਧਾਨ ਮੰਤਰੀ ਬਣਨ ਬਾਰੇ ਸੋਚ ਰਹੇ ਹਨ ਪਰ ਉਨ੍ਹਾਂ ਕੋਲ ਕੋਈ ਤਜਰਬਾ ਨਹੀਂ। ਇਸ ਦੇ ਨਾਲ ਹੀ ਬਾਦਲ ਨੇ ਪੰਜਾਬ ਦੀ ਕਾਂਗਰਸ ਸਰਕਾਰ ਉੱਪਰ ਖ਼ਜ਼ਾਨੇ ਦੀ ਦੁਰਵਰਤੋਂ ਕਰਨ ਦੇ ਇਲਜ਼ਾਮ ਲਾਏ।

Source:AbpSanjha