ਪੰਜਾਬ

ਮੋਦੀ ਦੀ ਰੈਲੀ ਤੋਂ ਕਿਉਂ ਰੁੱਸੇ ਬਾਦਲ?

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਗੁਰਦਾਸਪੁਰ ਰੈਲੀ ਤੋਂ ਬੀਜੇਪੀ ਦਾ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਖੁਸ਼ ਨਜ਼ਰ ਨਹੀਂ ਆ ਰਿਹਾ। ਪ੍ਰਧਾਨ ਮੰਤਰੀ ਦੀ ਰੈਲੀ ਤੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਦੂਰ ਹੀ ਰਹੇ। ਇਹ ਪਹਿਲੀ ਵਾਰ ਹੈ ਕਿ ਮੋਦੀ ਦੀ ਪੰਜਾਬ ਫੇਰੀ ਮੌਕੇ ਬਾਦਲ ਗੈਰ ਹਾਜ਼ਰ ਰਹੇ। ਇਸ ਤੋਂ ਇਲਾਵਾ ਅੱਜ ਹਵਾਈ ਅੱਡੇ ‘ਤੇ ਮੋਦੀ ਦਾ ਸਵਾਗਤ ਕਰਨ ਵੀ ਕੋਈ ਅਕਾਲੀ ਲੀਡਰ ਨਹੀਂ ਪਹੁੰਚਿਆ। ਉਂਝ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਰੈਲੀ ਵਿੱਚ ਜ਼ਰੂਰ ਹਾਜ਼ਰੀ ਲਵਾਈ।

ਬੀਜੇਪੀ ਦੇ ਪ੍ਰਧਾਨ ਸ਼ਵੇਤ ਮਲਿਕ ਤੋਂ ਜਦੋਂ ਬਾਦਲ ਦੀ ਗੈਰ ਹਾਜ਼ਰੀ ਬਾਰੇ ਪੁੱਛਿਆ ਤਾਂ ਉਨ੍ਹਾਂ ਨੇ ਇਹ ਕਹਿ ਕੇ ਟਾਲ ਦਿੱਤਾ ਕਿ ਉਨ੍ਹਾਂ ਸਿਹਤ ਠੀਕ ਨਹੀਂ ਰਹਿੰਦੀ। ਮਲਿਕ ਦੀ ਇਹ ਦਲੀਲ ਸੱਚੀ ਨਹੀਂ ਜਾਪਦੀ ਕਿਉਂਕਿ ਬਾਦਲ ਪਿਛਲੇ ਦਿਨਾਂ ਤੋਂ ਕਾਫੀ ਸਰਗਰਮ ਹਨ ਤੇ ਉਹ ਆਪਣੇ ਹਲਕੇ ਦੇ ਸਮਾਗਮਾਂ ਵਿੱਚ ਲਗਾਤਾਰ ਸ਼ਿਰਕਤ ਕਰ ਰਹੇ ਹਨ।

ਇਸ ਤੋਂ ਪਹਿਲਾਂ ਬਾਦਲਾਂ ਨੇ ਮੋਦੀ ਦੀ ਰੈਲੀ ਲਈ ਬੀਜੇਪੀ ਨੂੰ ਆਪਣੀਆਂ ਬੱਸਾਂ ਫਰੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਮਗਰੋਂ ਭਾਈਵਾਲ ਬੀਜੇਪੀ ਨੇ ਕਰਾਇਆ ਦੇ ਕੇ ਹੀ ਬੱਸਾਂ ਲਈਆਂ ਸੀ। ਉਂਝ ਬੀਜੇਪੀ ਲੀਡਰਾਂ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਕਰਾਏ ਵਿੱਚ ਛੋਟ ਦਿੱਤੀ ਗਈ ਹੈ।

ਦਰਅਸਲ ਚਰਚਾ ਹੈ ਕਿ ਕਰਤਾਰਪੁਰ ਲਾਂਘੇ ਤੇ ਸਿੱਖ ਮਸਲਿਆਂ ‘ਤੇ ਬੀਜੇਪੀ ਕ੍ਰੈਡਿਟ ਲੈਣ ਦੀ ਕੋਸ਼ਿਸ਼ ਕਰ ਰਹੀ ਹੈ। ਇਹ ਗੱਲ਼ ਅਕਾਲੀ ਦਲ ਨੂੰ ਹਜ਼ਮ ਨਹੀਂ ਹੋ ਰਹੀ। ਅਕਾਲੀ ਦਲ ਨੂੰ ਗੁਰਦਾਸਪੁਰ ਵਿੱਚ ਰੈਲੀ ਦੀ ਵੀ ਸਮਝ ਨਹੀਂ ਆ ਰਹੀ ਕਿਉਂਕਿ ਚੋਣਾਂ ਅਜੇ ਕਾਫੀ ਦੂਰ ਹਨ। ਇਹ ਵੀ ਚਰਚਾ ਹੈ ਕਿ ਬੀਜੇਪੀ ਸੰਕਟ ਵਿੱਚ ਘਿਰੇ ਅਕਾਲੀ ਦਲ ‘ਤੇ ਦਬਾਅ ਬਣਾ ਕੇ ਲੋਕ ਸਭਾ ਦੀਆਂ ਵੱਧ ਸੀਟਾਂ ਲੈਣ ਦੇ ਰੌਂਅ ਵਿੱਚ ਹੈ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago