Corona in Punjab: ਪੰਜਾਬ ਵਿੱਚ Corona ਦਾ ਕਹਿਰ, ਰਾਜਪੁਰਾ ਵਿੱਚ ਇਕੱਠੇ 18 ਕੇਸ ਆਏ ਸਾਹਮਣੇ

18-new-corona-cases-in-rajpura

Corona in Punjab: ਰਾਜਪੁਰਾ ‘ਚ Coronavirus ਦੇ 18 ਹੋਰ ਮਾਮਲੇ ਸਾਹਮਣੇ ਆਉਣ ‘ਤੇ ਪਟਿਆਲਾ ਦੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਇਕ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੁੱਝ ਲੋਕ ਕਰਫ਼ਿਊ ਦੀ ਉਲੰਘਣਾ ਕਰ ਕੇ ਜੂਆ ਅਤੇ ਹੁੱਕਾ ਬਾਰ ਚਲਾ ਰਹੇ ਹਨ, ਜਿਸ ਕਾਰਨ ਇੰਨੇ ਕੇਸ ਸਾਹਮਣੇ ਆ ਰਹੇ ਹਨ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਲੋਕਾਂ ਨੇ ਸਰਕਾਰ ਦੇ ਹੁਕਮਾਂ ਨੂੰ ਨਜ਼ਰ-ਅੰਦਾਜ਼ ਕੀਤਾ ਹੈ ਅਤੇ ਇਨ੍ਹਾਂ ਲੋਕਾਂ ਦੇ ਸੰਪਰਕ ‘ਚ ਆਉਣ ਵਾਲਿਆਂ ਨਾਲ ਹੁਣ ਉਹ ਸੰਪਰਕ ਬਣਾ ਰਹੇ ਹਨ।

ਇਹ ਵੀ ਪੜ੍ਹੋ: Corona in Punjab: ਪੰਜਾਬ ਵਿੱਚ Corona ਦਾ ਦਬਦਬਾ ਜਾਰੀ, ਬਹੁਤ ਹੀ ਘੱਟ ਗਿਣਤੀ ਵਿੱਚ ਠੀਕ ਹੋ ਰਹੇ ਨੇ ਮਰੀਜ਼

ਰਾਜਪੁਰਾ ‘ਚ ਬੀਤੇ ਦਿਨ ਲਏ ਗਏ 70 ‘ਚੋਂ 18 ਸੈਂਪਲਾਂ ਦੀ ਰਿਪੋਰਟ ਪਾਜ਼ੇਟਿਵ ਆਈ ਸੀ। ਇਸ ਨਾਲ ਪਟਿਆਲਾ ਜ਼ਿਲ੍ਹੇ ‘ਚ ਹੁਣ ਤੱਕ Corona ਪਾਜ਼ੇਟਿਵ ਕੇਸਾਂ ਦੀ ਗਿਣਤੀ 49 ਹੋ ਗਈ ਹੈ। ਜ਼ਿਲ੍ਹੇ ‘ਚ ਹੁਣ ਤੱਕ ਸਿਰਫ ਇਕ ਮਰੀਜ਼ ਹੀ ਤੰਦਰੁਸਤ ਹੋ ਕੇ ਆਪਣੇ ਘਰ ਨੂੰ ਪਰਤਿਆ ਹੈ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ