ਪਟਿਆਲਾ

Patiala Accident News: ਪਟਿਆਲਾ-ਸਮਾਣਾ ਸੜਕ ਤੇ ਵਾਪਰਿਆ ਭਿਆਨਕ ਹਾਦਸਾ, 2 ਨੌਜਵਾਨਾਂ ਦੀ ਹੋਈ ਮੌਤ

Patiala Accident News: ਸਮਾਣਾ-ਪਟਿਆਲਾ ਸੜਕ ‘ਤੇ ਸਥਿਤ ਪਿੰਡ ਸਵਾਜਪੁਰ ਕਕਰਾਲਾ ਨੇੜੇ ਟਮਾਟਰਾਂ ਨਾਲ ਭਰੀ ਪਿਕਅੱਪ ਗੱਡੀ ਦਰੱਖਤ ‘ਚ ਜਾ ਵੱਜੀ, ਜਿਸ ਕਾਰਣ ਪਿਕਅੱਪ ‘ਚ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਇਸ ਸਬੰਧੀ ਡਕਾਲਾ ਚੌਕੀ ਦੇ ਐੱਸ. ਆਈ. ਅਤੇ ਮਾਮਲੇ ਦੇ ਜਾਂਚ ਅਧਿਕਾਰੀ ਚਮਨ ਲਾਲ ਨੇ ਦੱਸਿਆ ਕਿ ਵੀਰਵਾਰ ਰਣਜੀਤ ਸਿੰਘ (26) ਪੁੱਤਰ ਪਾਲਾ ਸਿੰਘ ਅਤੇ ਬਲਕਰਨ ਸਿੰਘ (22) ਪੁੱਤਰ ਰੇਸ਼ਮ ਸਿੰਘ ਦੋਵੇਂ ਵਾਸੀ ਬੁਰਜਹਰੀ (ਮਾਨਸਾ) ਹਿਮਾਚਲ ਪ੍ਰਦੇਸ਼ ਦੇ ਸੁੰਦਰ ਨਗਰ ਤੋਂ ਪਿਕਅੱਪ ਵਿਚ ਟਮਾਟਰ ਭਰ ਕੇ ਗੁੜਗਾਓਂ ਜਾ ਰਹੇ ਸਨ।

ਇਹ ਵੀ ਪੜ੍ਹੋ: Patiala Rape News: ਪਟਿਆਲਾ ਵਿੱਚ ਚਾਚੇ ਨੇ ਆਪਣੀ 9 ਸਾਲਾਂ ਭਤੀਜੀ ਨਾਲ ਜ਼ਬਰਦਸਤੀ ਬਣਾਏ ਸਰੀਰਕ ਸੰਬੰਧ

ਜਦੋਂ ਸਵੇਰੇ 5 ਵਜੇ ਉਹ ਪਿੰਡ ਸਵਾਜਪੁਰ ਕਕਰਾਲਾ ਦੇ ਨਜ਼ਦੀਕ ਪਹੁੰਚੇ ਤਾਂ ਅਚਾਨਕ ਪਿਕਅੱਪ ਸਫੈਦੇ ਵਿਚ ਜਾ ਵੱਜੀ, ਜਿਸ ਕਾਰਣ ਦੋਵੇਂ ਨੌਜਵਾਨ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਡਕਾਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਅਧਿਕਾਰੀ ਚਮਨ ਲਾਲ ਨੇ ਦੱਸਿਆ ਕਿ ਪੋਸਟਮਾਰਟਮ ਕਰਵਾ ਕੇ ਲਾਸ਼ਾਂ ਪਰਿਵਾਰ ਹਵਾਲੇ ਕਰ ਦਿੱਤੀਆਂ ਹਨ।

Patiala ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago