ਪਟਿਆਲਾ

Patiala Corona News: ਪਟਿਆਲਾ ਵਿੱਚ ਲਗਾਤਾਰ ਵੱਧ ਰਿਹਾ ਕੋਰੋਨਾ ਦਾ ਕਹਿਰ, 248 ਨਵੇਂ ਮਾਮਲੇ ਆਏ ਸਾਹਮਣੇ 6 ਜਾਣਿਆ ਦੀ ਹੋਈ ਮੌਤ

Patiala Corona News: ਜਿਲ੍ਹੇ ‘ਚ ਕੋਰੋਨਾ ਦਾ ਕਹਿਰ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ ਅਤੇ ਅੱਜ ਪਟਿਆਲਾ ਜ਼ਿਲ੍ਹੇ ‘ਚ 248 ਕੋਵਿਡ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਪਟਿਆਲਾ ‘ਚ ਅੱਜ ਉਸ ਸਮੇਂ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਜਦੋਂ ਜ਼ਿਲੇ ‘ਚ ਮਹਾਮਾਰੀ ਨਾਲ 6 ਲੋਕਾਂ ਦੀ ਮੌਤ ਹੋ ਗਈ ਤੇ 248 ਨਵੇਂ ਕੋਰੋਨਾ ਪਾਜ਼ੇਟਿਵ ਮਾਮਲੇ ਇਕ ਹੀ ਦਿਨ ‘ਚ ਸਾਹਮਣੇ ਆਏ। ਹੁਣ ਜ਼ਿਲੇ ‘ਚ ਕੋਰੋਨਾ ਦੇ ਪਾਜ਼ੇਟਿਵ ਮਾਮਲਿਆਂ ਦੀ ਕੁੱਲ ਗਿਣਤੀ 3 ਹਜ਼ਾਰ ਦੇ ਨੇੜੇ ਪਹੁੰਚ ਗਈ। ਨਵੇਂ ਮਾਮਲਿਆਂ ‘ਚ 12 ਪੁਲਸ ਮੁਲਾਜ਼ਮ, 7 ਗਰਭਵਤੀ ਜਨਾਨੀਆਂ ਤੇ 2 ਸਿਹਤ ਕਰਮੀ ਵੀ ਸ਼ਾਮਲ ਹਨ। ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜ਼ਿਲੇ ‘ਚ ਕੋਰੋਨਾ ਨਾਲ ਹੁਣ ਤੱਕ 54 ਮੌਤਾਂ ਹੋ ਚੁੱਕੀਆਂ ਹਨ, 2977 ਕੋਰੋਨਾ ਪਾਜ਼ੇਟਿਵ ਕੇਸ ਹਨ, 1808 ਵਿਅਕਤੀ ਠੀਕ ਹੋ ਚੁੱਕੇ ਹਨ, ਜਦਕਿ 1115 ਕੇਸ ਐਕਟਿਵ ਹਨ।

ਇਹ ਵੀ ਪੜ੍ਹੋ: Patiala News: ਜ਼ਹਿਰੀਲੀ ਸ਼ਰਾਬ ਦੇ ਮਾਮਲੇ ਵਿੱਚ ਸਭ ਤੋਂ ਪਹਿਲਾਂ ਕੈਪਟਨ ਤੇ ਦਰਜ ਹੋਵੇ ਕਤਲ ਕੇਸ: ਭਗਵੰਤ ਮਾਨ

ਪਾਜ਼ੇਟਿਵ ਆਏ ਮਰੀਜ਼ਾਂ ਬਾਰੇ ਉਨ੍ਹਾਂ ਦੱਸਿਆ ਕਿ ਇਨ੍ਹਾਂ 248 ਕੇਸਾਂ ‘ਚੋਂ 122 ਪਟਿਆਲਾ ਸ਼ਹਿਰ, 24 ਨਾਭਾ, 27 ਰਾਜਪੁਰਾ, 12 ਸਮਾਣਾ, 5 ਪਾਤੜਾਂ, 2 ਸਨੌਰ ਅਤੇ 56 ਵੱਖ-ਵੱਖ ਪਿੰਡਾਂ ਤੋਂ ਹਨ। ਇਨ੍ਹਾਂ ‘ਚੋਂ 76 ਪਾਜ਼ੇਟਿਵ ਕੇਸਾਂ ਦੇ ਸੰਪਰਕ ‘ਚ ਆਉਣ ਅਤੇ ਕੰਟੇਨਮੈਂਟ ਜ਼ੋਨ ‘ਚੋਂ ਲਏ ਸੈਂਪਲਾਂ ‘ਚੋਂ ਕੋਵਿਡ ਪਾਜ਼ੇਟਿਵ ਪਾਏ ਗਏ ਹਨ, 137 ਨਵੇਂ ਕੇਸ ਫਲੂ ਅਤੇ ਬਗੈਰ ਫਲੂ ਲੱਛਣਾਂ, 31 ਕੰਟੇਨਮੈਂਟ ਜ਼ੋਨਾਂ ‘ਚੋਂ ਲਏ ਸੈਂਪਲਾਂ, 3 ਬਾਹਰੀ ਰਾਜਾਂ ਅਤੇ 1 ਵਿਦੇਸ਼ ਤੋਂ ਆਉਣ ਨਾਲ ਸਬੰਧਤ ਹਨ।

Punjabi News Online ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago