Patiala Suicide News: ਸ਼ਹਿਰ ਤੋਂ ਕੁਝ ਦੂਰੀ ’ਤੇ ਸਕੇ ਭੈਣ-ਭਰਾ ਨੇ ਭਾਖੜਾ ਨਹਿਰ ’ਚ ਛਾਲ ਮਾਰ ਦਿੱਤੀ। ਇਨ੍ਹਾਂ ’ਚੋਂ ਭੈਣ ਨੂੰ ਗੋਤਾਖੋਰਾਂ ਨੇ ਬਚਾ ਲਿਆ, ਜਦੋਂ ਕਿ ਭਰਾ ਪਾਣੀ ’ਚ ਰੁੜ੍ਹ ਗਿਆ। ਕੁੜੀ ਅਜੇ ਬੇਹੋਸ਼ ਹੈ ਅਤੇ ਹਸਪਤਾਲ ’ਚ ਇਲਾਜ ਅਧੀਨ ਹੈ। ਪਹਿਲਾਂ ਮਾਮਲਾ ਥਾਣਾ ਬਖਸ਼ੀਵਾਲਾ ਕੋਲ ਪਹੁੰਚਿਆ ਪਰ ਉਨ੍ਹਾਂ ਨੇ ਥਾਣਾ ਤ੍ਰਿਪੜੀ ਨੂੰ ਸੂਚਿਤ ਕਰ ਦਿੱਤਾ। ਥਾਣਾ ਤ੍ਰਿਪੜੀ ਦੇ ਐੱਸ. ਐੱਚ. ਓ. ਹਰਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਕੁੜੀ ਦੀ ਪਛਾਣ ਗਗਨਵੀਰ ਕੌਰ (30) ਦੇ ਰੂਪ ’ਚ ਹੋਈ, ਜਦੋਂ ਕਿ ਭਰਾ ਦਾ ਨਾਂ ਗਗਨਦੀਪ ਸਿੰਘ ਵਾਸੀ ਨਿਊ ਮਿਹਰ ਸਿੰਘ ਕਾਲੋਨੀ ਹੈ।
ਉਨ੍ਹਾਂ ਦੀ ਮਾਤਾ ਦੀ ਕੁੱਝ ਸਾਲ ਪਹਿਲਾਂ ਮੌਤ ਹੋ ਗਈ ਸੀ ਅਤੇ ਪਿਤਾ ਇਸੇ ਸਾਲ ਮਾਰਚ ’ਚ ਰੱਬ ਨੂੰ ਪਿਆਰੇ ਹੋ ਗਏ ਸਨ, ਜਿਸ ਦਾ ਗਮ ਦੋਵੇਂ ਭੈਣ-ਭਰਾ ਬਰਦਾਸ਼ਤ ਨਾ ਕਰ ਸਕੇ। ਦੋਵੇਂ ਭੈਣ-ਭਰਾ ਵਿਆਹੇ ਹੋਏ ਹਨ। ਐੱਸ. ਐੱਚ. ਓ. ਢਿੱਲੋਂ ਨੇ ਦੱਸਿਆ ਕਿ ਕਿਉਂਕਿ ਕੁੜੀ ਹੋਸ਼ ’ਚ ਨਹੀਂ ਹੈ ਅਤੇ ਬਿਆਨ ਦੇਣ ਦੇ ਕਾਬਲ ਨਹੀਂ। ਇਸ ਲਈ ਬਿਆਨਾਂ ਤੋਂ ਬਾਅਦ ਹੀ ਕੁਝ ਸਪੱਸ਼ਟ ਹੋ ਸਕੇਗਾ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…