ਪਟਿਆਲਾ ‘ਚ ਅਕਾਲੀ ਦਲ ਦੇ ਦੋ ਗੁੱਟਾਂ ਵਿਚਾਲੇ ਝਗੜਾ, ਚੱਲੀਆਂ ਗੋਲੀਆਂ

firing in patiala between two akali dal groups

ਪਟਿਆਲਾ ਦੇ ਸਾਈਂ ਮਾਰਕਿਟ ‘ਚ ਦੋ ਗੁੱਟਾਂ ਵਿਚਾਲੇ ਝਗੜਾ ਹੋ ਗਿਆ। ਇਸ ਲੜਾਈ ਦੌਰਾਨ ਹੀ ਫਾਇਰਿੰਗ ਵੀ ਕੀਤੀ ਗਈ। ਖ਼ਬਰਾਂ ਨੇ ਕਿ ਇਹ ਦੋਵੇਂ ਧੜੇ ਅਕਾਲੀ ਦਲ ਦੇ ਸੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਲੜਾਈ ‘ਚ ਕੁਝ ਲੋਕ ਜ਼ਖ਼ਮੀ ਵੀ ਹੋਏ ਹਨ ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਬੌਰਬੀ ਡੈਂਟਲ ਨੇ ਕਿਹਾ ਕਿ ਕੁਝ ਲੋਕਾਂ ਨੂੰ ਭੇਜ ਕੇ ਗੋਲੀਆਂ ਚਲਵਾਈਆਂ ਗਈਆਂ ਜਿਸ ‘ਚ ਸਾਡੇ ਕੁਝ ਲੋਕ ਜ਼ਖ਼ਮੀ ਹੋਏ ਹਨ।

firing in patiala

ਇਸ ਦੇ ਨਾਲ ਹੀ ਘਟਨਾ ਵਾਲੀ ਥਾਂ ਤੋਂ ਤਿੰਨ ਰਾਊਂਡ ਬਰਾਮਦ ਕਰ ਪੁਲਿਸ ਨੂੰ ਸੌਂਪ ਦਿੱਤੇ ਗਏ ਹਨ। ਉਧਰ ਮੌਕੇ ‘ਤੇ ਪਹੁੰਚੇ ਪਟਿਆਲਾ ਡੀਐਸਪੀ ਯੋਗੇਸ਼ ਕੁਮਾਰ ਨੇ ਕਿਹਾ ਕਿ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੇ ਹਨ ਜੋ ਵੀ ਦੋਸ਼ੀ ਹੋਏਗਾ ਉਨ੍ਹਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

Source:AbpSanjha