Patiala Crime News: ਪਟਿਆਲੇ ‘ਚ ਲੜਾਈ ਤੋਂ ਬਾਅਦ ਹਾਕੀ ਖਿਡਾਰੀਆਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

hockey-players-shot-in-patiala

Patiala Crime News: ਪਟਿਆਲਾ ਵਿੱਚ ਪਾਵਰਕਾਮ ਦੇ ਕਰਮਚਾਰੀਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਕਰਮਚਾਰੀ ਹਾਕੀ ਦੇ ਖਿਡਾਰੀ ਸਨ। ਫਿਲਹਾਲ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਪਟਿਆਲਾ ਦੇ ਵਿੱਚ 65 ਸਾਲਾ ਬਜ਼ੁਰਗ ਨੇ 7 ਸਾਲਾ ਬੱਚੀ ਨਾਲ ਕੀਤਾ ਜ਼ਬਰ ਜਨਾਹ

ਜਾਣਕਾਰੀ ਅਨੁਸਾਰ ਇਨ੍ਹਾਂ ਦੋਵਾਂ ਖਿਡਾਰੀਆਂ ਦੀ ਬੀਤੀ ਰਾਤ 11 ਵਜੇ ਢਾਬੇ ਦੇ ਬਾਹਰ ਕੁਝ ਲੋਕਾਂ ਨਾਲ ਲੜਾਈ ਹੋਈ। ਇਸ ਝਗੜੇ ਕਾਰਨ ਅਣਪਛਾਤੇ ਵਿਅਕਤੀਆਂ ਨੇ ਉਸ ਦੀ ਹੱਤਿਆ ਕਰ ਦਿੱਤੀ। ਮ੍ਰਿਤਕਾਂ ਦੀ ਪਛਾਣ ਅਮਰੀਕ ਸਿੰਘ ਅਤੇ ਸਿਮਰਨਜੀਤ ਸਿੰਘ ਵਜੋਂ ਹੋਈ ਹੈ ਜੋ ਪਾਵਰਕਾਮ ਦੇ ਕਰਮਚਾਰੀ ਸਨ। ਅਮਰੀਕ ਸਿੰਘ ਰਾਸ਼ਟਰੀ ਪੱਧਰ ਦਾ ਹਾਕੀ ਖਿਡਾਰੀ ਸੀ।

Patiala ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ