ਪਟਿਆਲਾ

Patiala Police News: ਪਟਿਆਲਾ ਪੁਲਿਸ ਨੇ ਮਾਰਿਆ ਛਾਪਾ, ਵੱਡੀ ਮਾਤਰਾ ਵਿੱਚ ਕੀਤੀ ਕੱਚੀ ਸ਼ਰਾਬ ਬਰਾਮਦ

Patiala Police News: ਪਟਿਆਲਾ ਪੁਲਸ ਵੱਲੋਂ ਮੰਗਲਵਾਰ ਸਵੇਰੇ ਇਕ ਹੋਰ ਨਾਜਾਇਜ਼ ਸ਼ਰਾਬ ਮਾਫੀਆ ਦਾ ਪਰਦਾਫਾਸ਼ ਕੀਤਾ ਗਿਆ ਹੈ। ਪੁਲਸ ਨੂੰ 20 ਦੇ ਕਰੀਬ ਕੱਚੀ ਸ਼ਰਾਬ ਦੇ ਡਰੰਮ ਬਰਾਮਦ ਹੋਏ ਹਨ। ਇਸ ਤੋਂ ਇਲਾਵਾ ਕੁਝ ਹੋਰ ਖਾਲੀ ਡਰੰਮ ਵੀ ਬਰਾਮਦ ਹੋਏ ਹਨ। ਇਹ ਮਾਫੀਆ ਇਕ ਟਿਊਬਵੈੱਲ ਵਾਲੇ ਕੋਠੇ ਤੋਂ ਚਲਾਇਆ ਜਾ ਰਿਹਾ ਸੀ। ਪੁਲਸ ਨੇ ਇਸ ਮਾਮਲੇ ‘ਚ ਟਿਊਬਵੈੱਲ ਮਾਲਕ ਦਰਸ਼ਨ ਸਿੰਘ ਨਾਂ ਦੇ ਵਿਅਕਤੀ ਖਿਲਾਫ ਕੇਸ ਦਰਜ ਕਰ ਲਿਆ ਹੈ।

ਇਸ ਦੀ ਪੁਸ਼ਟੀ ਕਰਦੇ ਹੋਏ ਐਸ. ਐਸ. ਪੀ. ਮਨਦੀਪ ਸਿੰਘ ਸੰਧੂ ਨੇ ਦੱਸਿਆ ਕਿ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਪਾਵਰੀ ‘ਚ ਇਕ ਪਾਣੀ ਵਾਲੇ ਟਿਊਬਵੈੱਲ ਵਾਲੇ ਕੋਠੇ ‘ਚ ਨਾਜਾਇਜ਼ ਸ਼ਰਾਬ ਦਾ ਕੰਮ ਚਲਾਇਆ ਜਾਂਦਾ ਹੈ। ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਛਾਪਾ ਮਾਰ ਕੇ ਉੱਥੋਂ ਭਾਰੀ ਮਾਤਰਾ ‘ਚ ਕੱਚੀ ਸ਼ਰਾਬ ਬਰਾਮਦ ਕੀਤੀ ਅਤੇ ਟਿਊਬਵੈੱਲ ਮਾਲਕ ਨੂੰ ਹਿਰਾਸਤ ‘ਚ ਲੈ ਲਿਆ। ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਜੀ. ਟੀ. ਰੋਡ ਨੇੜੇ ਇਕ ਬੰਦ ਸ਼ੈਲਰ ‘ਚੋਂ ਵੀ ਪੁਲਸ ਨੇ ਭਾਰੀ ਮਾਤਰਾ ‘ਚ ਨਕਲੀ ਸ਼ਰਾਬ ਬਣਾਉਣ ਵਾਲਿਆਂ ਦਾ ਪਰਦਾਫਾਸ਼ ਕਰਕੇ ਇਸ ਮਾਮਲੇ ‘ਚ 6 ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਸੀ।

Patiala ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

3 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

3 ਸਾਲ ago