ਮੰਗਾਂ ਨੂੰ ਲੈਕੇ ਰੋਸ ਪ੍ਰਦਰਸ਼ਨ ਕਰ ਰਹੇ ਮੁਲਾਜ਼ਮ ਨੇ ਕੀਤੀ ਆਤਮਦਾਹ ਦੀ ਕੋਸ਼ਿਸ਼

suicide

ਇੱਥੇ ਨਗਰ ਨਿਗਮ ਦੇ ਦਰਜਾ ਚਾਰ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰ ਰਹੇ ਸੀ ਕਿ ਅਚਾਨਕ ਇੱਕ ਮੁਲਾਜ਼ਮ ਨੇ ਭਾਵੁਕ ਹੋ ਕੇ ਆਪਣੇ-ਆਪ ’ਤੇ ਮਿੱਟੀ ਦਾ ਤੇਲ ਪਾ ਕਿ ਆਤਮਦਾਹ ਕਰਨ ਦੀ ਕੋਸ਼ਿਸ਼ ਕੀਤੀ। ਇਸ ਤੋਂ ਪਹਿਲਾਂ ਕਿ ਉਹ ਕੁਝ ਮੰਦਭਾਗਾ ਕਰਦੇ, ਉਸ ਦੇ ਸਾਥੀਆਂ ਨੇ ਉਸ ਨੂੰ ਰੋਕ ਲਿਆ ਤੇ ਤੁਰੰਤ ਉਸ ਦੇ ਸਰੀਰ ’ਤੇ ਪਿਆ ਤੇਲ ਸਾਫ ਕੀਤਾ।

ਇਸ ਘਟਨਾ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ ਜਿਸ ਕਰਕੇ ਭਾਰੀ ਪੁਲਿਸ ਬਲ ਤਾਇਨਾਤ ਕਰਨਾ ਪਿਆ। ਘਟਨਾ ਦਾ ਜਾਇਜ਼ਾ ਲੈਣ ਨਗਰ ਨਿਗਮ ਪਟਿਆਲਾ ਅਤੇ ਫਾਇਰ ਬ੍ਰਿਗੇਡ ਦੇ ਅਧਿਕਾਰੀ ਵੀ ਮੌਕੇ ’ਤੇ ਪਹੁੰਚ ਗਏ।

ਇਸ ਦੌਰਾਨ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਰੱਜ ਤੇ ਭੜਾਸ ਕੱਢੀ। ਮੁਲਾਜ਼ਮਾਂ ਨੇ ਸਰਕਾਰ ਖਿਲਾਫ ਜੰਮ ਕੇ ਮੁਰਦਾਬਾਦ ਦੀ ਨਾਅਰੇਬਾਜ਼ੀ ਕੀਤੀ।

Source:AbpSanjha