ਪਟਿਆਲਾ

ਉਮਰਾਨੰਗਲ ਨੂੰ ਮਿਲ ਰਹੀਆਂ ਪਟਿਆਲਾ ਜੇਲ੍ਹ ‘ਚ VIP ਸੂਹਲਤਾਂ , ਰੰਧਾਵਾ ਨੇ ਜੇਲ੍ਹ ਸੁਪਰਡੈਂਟ ਜਸਪਾਲ ਸਿੰਘ ਨੂੰ ਕੀਤਾ ਮੁਅੱਤਲ

ਅਕਤੂਬਰ 2015 ਨੂੰ ਕੋਟਕਪੂਰਾ ‘ਚ ਵਾਪਰੇ ਗੋਲ਼ੀਕਾਂਡ ਮਾਮਲੇ ‘ਚ ਗ੍ਰਿਫ਼ਤਾਰ ਤੇ ਮੁਅੱਤਲ ਕੀਤੇ ਗਏ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਪਟਿਆਲਾ ਜੇਲ੍ਹ ‘ਚ ਮਿਲਦੀਆਂ ਖ਼ਾਸ ਸੁਵਿਧਾਵਾਂ ਕਰਕੇ ਜੇਲ੍ਹ ਸੁਪਰਡੈਂਟ ‘ਤੇ ਗਾਜ ਡਿੱਗ ਪਈ ਹੈ। ਇਸ ਦੇ ਨਾਲ ਹੀ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਉਮਰਾਨੰਗਲ ਤੇ ਚਰਨਜੀਤ ਸ਼ਰਮਾ ਨੂੰ ਹੋਰਨਾਂ ਜੇਲ੍ਹਾਂ ‘ਚ ਤਬਦੀਲ ਕਰਨ ਬਾਰੇ ਸੋਚ ਰਹੇ ਹਨ।

ਸੂਤਰਾਂ ਮੁਤਾਬਕ ਉਮਰਾਨੰਗਲ ਨੂੰ ਸੰਗਰੂਰ ਤੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੂੰ ਰੋਪੜ ਜੇਲ੍ਹ ਭੇਜੇ ਜਾਣ ਦੀਆਂ ਤਿਆਰੀਆਂ ਹੋ ਰਹੀਆਂ ਹਨ। ਜੇਲ੍ਹ ਮੰਤਰੀ ਨੇ ਪਟਿਆਲਾ ਜੇਲ੍ਹ ਦੇ ਸੁਪਰਡੈਂਟ ਜਸਪਾਲ ਸਿੰਘ ਨੂੰ ਮੁਅੱਤਲ ਵੀ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਜੇਲ੍ਹ ਸੁਪਰਡੈਂਟ ‘ਤੇ ਇਲਜ਼ਾਮ ਸਨ ਕਿ ਬੀਤੀ ਦੋ ਮਾਰਚ ਨੂੰ ਉਸ ਨੇ ਉਮਰਾਨੰਗਲ ਨੂੰ ਬਾਹਰੀ ਲੋਕਾਂ ਨਾਲ ਜੇਲ੍ਹ ਅੰਦਰ ਬਿਨਾਂ ਕਾਗ਼ਜ਼ੀ ਕਾਰਵਾਈ ਤੋਂ ਦਾਖ਼ਲ ਹੋ ਕੇ ਮੀਟਿੰਗ ਕਰਨ ਦੀ ਇਜਾਜ਼ਤ ਦਿੱਤੀ ਸੀ। ਇਸ ‘ਤੇ ਜੇਲ੍ਹ ਮੰਤਰੀ ਨੇ ਸਖ਼ਤ ਐਕਸ਼ਨ ਲਿਆ ਤੇ ਹੁਣ ਜਲਦ ਹੀ ਦੋਹਾਂ ਨੂੰ ਵੱਖ-ਵੱਖ ਜੇਲ੍ਹਾਂ ‘ਚ ਭੇਜਣ ਦਾ ਫੈਸਲਾ ਵੀ ਜਾਰੀ ਹੋ ਸਕਦਾ ਹੈ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago