Patiala Suicide News: ਕੈਨੇਡਾ ਵਿੱਚ ਪੜ੍ਹਾਈ ਕਰਨ ਗਏ ਪਟਿਆਲਾ ਦੇ 22 ਸਾਲਾਂ ਨੌਜਵਾਨ ਨੇ ਕੀਤੀ ਆਤਮ-ਹੱਤਿਆ

patiala-youth-commit-suicide-in-canada

Patiala Suicide News:ਸਬ-ਡਵੀਜ਼ਨ ਪਾਤੜਾਂ ਦੇ ਕਸਬਾ ਸ਼ੁੱਤਰਾਣਾ ਦੇ ਵਸਨੀਕ ਕੈਨੇਡਾ ਵਿਖੇ ਪੜ੍ਹਾਈ ਕਰਨ ਗਏ ਨੌਜਵਾਨ ਵਿਦਿਆਰਥੀ ਦੀ ਭੇਤਭਰੀ ਹਾਲਤ ‘ਚ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਸੁਖਵਿੰਦਰ ਸਿੰਘ ਅਤੇ ਤਾਇਆ ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਨੌਜਵਾਨ ਲੜਕਾ ਹਰਮਿੰਦਰ ਸਿੰਘ (22) ਤਿੰਨ ਸਾਲ ਪਹਿਲਾਂ ਕੈਨੇਡਾ ਪੜ੍ਹਾਈ ਕਰਨ ਲਈ ਗਿਆ ਸੀ, ਜਿਸ ਨੇ ਪੜ੍ਹਾਈ ਪੂਰੀ ਹੋਣ ਤੋਂ ਬਾਅਦ ਉੱਥੇ ਪੀ. ਆਰ. ਲਈ ਅਪਲਾਈ ਕੀਤਾ ਸੀ।

ਇਹ ਵੀ ਪੜ੍ਹੋ: Urban Traffic Police News: ਹਾਈਵੇ ‘ਤੇ ਸਾਈਕਲ ਚਲਾਉਣ ‘ਤੇ ਅਰਬਨ ਟ੍ਰੈਫਿਕ ਨੇ ਲਾਈ ਰੋਕ

ਉਨ੍ਹਾਂ ਦੱਸਿਆ ਕਿ ਹਰਮਿੰਦਰ ਸਿੰਘ ਨਾਲ ਸਾਡੀ ਹਰ ਰੋਜ਼ ਫੋਨ ‘ਤੇ ਗੱਲਬਾਤ ਹੁੰਦੀ ਰਹਿੰਦੀ ਸੀ। ਉਸ ਨੇ ਕਦੇ ਕਿਸੇ ਪ੍ਰੇਸ਼ਾਨੀ ਦਾ ਜਿਕਰ ਤੱਕ ਨਹੀਂ ਕੀਤਾ ਪਰ ਰਾਤ ਉਸ ਵੇਲੇ ਸਾਡੇ ਪਰਿਵਾਰ ਨੂੰ ਬਹੁਤ ਵੱਡਾ ਸਦਮਾ ਪਹੁੰਚਿਆ। ਜਦੋਂ ਕੈਨੇਡਾ ਤੋਂ ਇਕ ਪੁਲਸ ਅਧਿਕਾਰੀ ਦਾ ਫੋਨ ਆਇਆ ਕਿ ਤੁਹਾਡੇ ਲੜਕੇ ਨੇ ਆਤਮਹੱਤਿਆ ਕਰ ਲਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਹ ਸੁਣ ਕੇ ਅਸੀਂ ਉਸ ਦੇ ਦੋਸਤਾਂ ਨਾਲ ਫੋਨ ‘ਤੇ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਹਰਮਿੰਦਰ ਸਿੰਘ ਦੀ ਮੌਤ ਹੋ ਗਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਤੇ ਇਲਾਕਾ ਨਿਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਮ੍ਰਿਤਕ ਲੜਕੇ ਦੀ ਲਾਸ਼ ਜਲਦੀ ਤੋਂ ਜਲਦੀ ਮੰਗਵਾਈ ਜਾਵੇ।

Patiala News in Punjabi ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ