Punjab Congress News: ਪੰਜਾਬ ਵਿੱਚ ਕਾਂਗਰਸ ਸਰਕਾਰ ਨੂੰ ਸਥਾਈ ਬਣਾਈ ਰੱਖਣ ਲਈ ਕੈਪਟਨ ਨੂੰ ਕਰਨਾ ਪਵੇਗਾ 365 ਦਿਨ ਕੰਮ: ਪ੍ਰਤਾਪ ਬਾਜਵਾ

pratap-bajwa-vs-captain-amarinder-singh

Punjab Congress News: ਪੰਜਾਬ ਕਾਂਗਰਸ ਦੇ ਸਾਬਕਾ ਮੁਖੀ ਅਤੇ ਰਾਜ ਸਭਾ ਮੈਂਬਰ Partap Singh Bajwa ਨੇ ਇਕ ਵਾਰ ਫਿਰ ਆਪਣੀ ਪਾਰਟੀ ਦੀ ਸੂਬਾ ਕਾਂਗਰਸ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੇ ਮੁੱਖ ਮੰਤਰੀ Captain Amarinder Singh ਨੇ 365 ਦਿਨ ਕੰਮ ਨਾ ਕੀਤਾ ਤਾਂ ਕਾਂਗਰਸ ਦੀ ਕਿਸ਼ਤੀ ਪੰਜਾਬ ਵਿਚ ਡੁੱਬ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਥਿਤੀ ਬਹੁਤ ਤਰਸਯੋਗ ਹੈ। ਜੇ ਮੁੱਖ ਮੰਤਰੀ 365 ਦਿਨਾਂ ਤੱਕ ਲੋਕਾਂ ਲਈ ਕੰਮ ਨਹੀਂ ਕਰਦੇ ਤਾਂ ਇਸ ਦਾ ਖਮਿਆਜ਼ਾ ਪੰਜਾਬ ਅਤੇ ਕਾਂਗਰਸ ਪਾਰਟੀ ਨੂੰ ਭੁਗਤਣਾ ਪਏਗਾ।

Punjab Congress News: ਪੰਜਾਬ ਦੇ ਵਿੱਚ ਕਾਂਗਰਸ ਸਰਕਾਰ ਨੂੰ ਬਚਾਉਣ ਦੇਵ ਲਈ ਕਰਨੇ ਪੈਣਗੇ ਇਹ ਕੰਮ: Pratap Singh Bajwa

Partap Singh Bajwa ਨੇ ਕਿਹਾ ਕਿ ਪੰਜਾਬ ਸਰਕਾਰ ਨੇ 3 ਸਾਲਾਂ ਤੋਂ ਜੋ ਪ੍ਰਦਰਸ਼ਨ ਕੀਤਾ ਹੈ ਉਸ ਤੋਂ ਹਰ ਕੋਈ ਜਾਣੂ ਹੈ। ਹੁਣ ਸਮਾਂ ਆ ਗਿਆ ਹੈ ਕਿ ਮੁੱਖ ਮੰਤਰੀ ਪੰਜਾਬ ਵਿੱਚ ਕਾਂਗਰਸ ਨੂੰ ਬਚਾਉਣ। Captain Amarinder Singh ਨੂੰ ਸਰਗਰਮ ਰਹਿਣਾ ਚਾਹੀਦਾ ਹੈ ਅਤੇ ਦਿੱਲੀ ਦੀ ਕੇਜਰੀਵਾਲ ਸਰਕਾਰ ਦੀ ਤਰਜ਼ ‘ਤੇ ਲੋਕ ਭਲਾਈ ਲਈ ਕੰਮ ਕਰਨਾ ਚਾਹੀਦਾ ਹੈ। ਮੁੱਖ ਮੰਤਰੀ Captain Amarinder Singh ਦੇ ਸ਼ਹਿਰ ਪਹੁੰਚੇ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਅਸਫਲ ਸਿਹਤ ਅਤੇ ਸਿਖਿਆ ਪ੍ਰਣਾਲੀ ‘ਤੇ ਬੋਲਦਿਆਂ ਕਿਹਾ ਕਿ ਜੇ ਦਿੱਲੀ ਵਿੱਚ ਚੰਗੇ ਅਤੇ ਮੁਫਤ ਸਕੂਲ ਅਤੇ ਮੁਹੱਲਾ ਕਲੀਨਿਕ ਖੋਲ੍ਹੇ ਜਾ ਸਕਦੇ ਹਨ ਤਾਂ ਪੰਜਾਬ ਵਿੱਚ ਕਿਉਂ ਨਹੀਂ?

ਇਹ ਵੀ ਪੜ੍ਹੋ: Patiala Smuggling News: CIA ਸਟਾਫ ਨੇ 1 ਸਨੈਚਰ ਅਤੇ ਤਸਕਰ ਨੂੰ ਫੜ੍ਹਿਆ ਰੰਗੇ ਹੱਥੀਂ

Partap Singh Bajwa ਨੇ ਕਿਹਾ ਕਿ ਮੁੱਖ ਮੰਤਰੀ ਨੂੰ ਤੁਰੰਤ ਪੰਜਾਬ ਦੇ ਗਰੀਬਾਂ, ਛੋਟੇ ਕਿਸਾਨਾਂ ਅਤੇ ਛੋਟੇ ਉਦਯੋਗਪਤੀਆਂ ਨੂੰ 3 ਰੁਪਏ ਪ੍ਰਤੀ ਯੂਨਿਟ ਬਿਜਲੀ ਦਿੱਤੀ ਜਾਵੇ। ਬਾਦਲ ਸਰਕਾਰ ਵੱਲੋਂ ਦਸਤਖਤ ਕੀਤੇ ਗਏ ਬਿਜਲੀ ਸਮਝੌਤਿਆਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਨ੍ਹਾਂ ਸਮਝੌਤਿਆਂ ਬਾਰੇ ਵ੍ਹਾਈਟ ਪੇਪਰ ਲਿਆਉਣ ਦੀ ਗੱਲ ਕਰ ਰਹੇ ਹਨ, ਪਰ ਇਹ ਕੰਮ ਨਹੀਂ ਕਰੇਗਾ। ਇਨ੍ਹਾਂ ਸਮਝੌਤਿਆਂ ਨੂੰ ਰੱਦ ਕਰਦਿਆਂ ਪੰਜਾਬੀਆਂ ਨੂੰ ਰਾਹਤ ਦਿੱਤੀ ਜਾਵੇ। ਘਰੇਲੂ ਬਿਜਲੀ ਪੰਜਾਬ ਵਿਚ ਬਹੁਤ ਮਹਿੰਗੀ ਹੈ, ਜਿਸ ਕਾਰਨ ਲੋਕਾਂ ਲਈ ਬਿਜਲੀ ਦੇ ਬਿੱਲਾਂ ਦਾ ਭੁਗਤਾਨ ਕਰਨਾ ਮੁਸ਼ਕਲ ਹੋ ਰਿਹਾ ਹੈ।

Patiala ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ