ਸੰਗਰੂਰ -ਪਟਿਆਲਾ ਰੋਡ ‘ਤੇ ਅੱਜ ਸਵੇਰੇ ਵਾਪਰਿਆ ਭਿਆਨਕ ਸੜਕ ਹਾਦਸਾ , ਕਈ ਜ਼ਖਮੀ

Prtc-and-canter-between-collision-at-channon-bus-standPrtc-and-canter-between-collision-at-channon-bus-stand

ਪੰਜਾਬ ‘ਚ ਲਗਾਤਾਰ ਪੈ ਰਹੀ ਸੰਘਣੀ ਧੁੰਦ ਕਾਰਨ ਸੜਕੀ ਹਾਦਸਿਆਂ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਆਏ ਦਿਨ ਕਈ ਭਿਆਨਕ ਸੜਕ ਹਾਦਸੇ ਵਾਪਰ ਰਹੇ ਹਨ। ਅਜਿਹਾ ਹੀ ਭਿਆਨਕ ਸੜਕ ਹਾਦਸਾ ਅੱਜ ਸੰਗਰੂਰ -ਪਟਿਆਲਾ ਰੋਡ ‘ਤੇ ਵਾਪਰਿਆ ਹੈ।

ਜਾਣਕਾਰੀ ਅਨੁਸਾਰ ਅੱਜ ਸਵੇਰੇ ਅਚਾਨਕ ਪਈ ਸੰਘਣੀ ਧੁੰਦ ਦੇ ਕਾਰਨ ਸੰਗਰੂਰ -ਪਟਿਆਲਾ ਰੋਡ ‘ਤੇ ਚੰਨੋਂ ਬੱਸ ਸਟੈਂਡ ‘ਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਦੌਰਾਨ ਅੱਧੀ ਦਰਜਨ ਦੇ ਕਰੀਬ ਵਾਹਨ ਚਪੇਟ ‘ਚਆਏ ਹਨ।

ਇਸ ਹਾਦਸੇ ਦੌਰਾਨ ਬੱਸ ਡਰਾਈਵਰ ਗੰਭੀਰ ਜ਼ਖਮੀ ‘ਤੇ ਚਾਰ ਸਵਾਰੀਆਂ ਵੀ ਜ਼ਖਮੀ ਹੋਈਆਂ ਹਨ ,ਉਨ੍ਹਾਂ ਜ਼ਖਮੀਆਂ ਨੂੰ ਸਿਵਲ ਹਸਪਤਾਲ ਭਵਾਨੀਗੜ੍ਹ ਵਿਖੇ ਦਾਖਲਕਰਵਾਇਆ ਗਿਆ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ