ਪਟਿਆਲਾ

ਪਰਨੀਤ ਕੌਰ ਦੀ ਰੈਲੀ ‘ਚ ਕਾਂਗਰਸੀ ਲੀਡਰ ਨੇ ਲਾਏ ‘ਅਕਾਲੀ ਦਲ ਜ਼ਿੰਦਾਬਾਦ’ ਦੇ ਨਾਅਰੇ

ਇਨ੍ਹਾਂ ਦਿਨੀਂ ਚੋਣਾਂ ਦਾ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਲੀਡਰ ਨਿੱਤ ਦਲਬਦਲੀ ਕਰ ਰਹੇ ਹਨ। ਉਹ ਨਵੀਂ ਪਾਰਟੀ ਵਿੱਚ ਤਾਂ ਚਲੇ ਜਾਂਦੇ ਹਨ ਪਰ ਅੰਦਰੋਂ ਰੰਗੇ ਪੁਰਾਣੀ ਪਾਰਟੀ ਵਿੱਚ ਹੀ ਰਹਿੰਦੇ ਹਨ। ਅਜਿਹਾ ਹੀ ਮਾਮਲਾ ਪਟਿਆਲਾ ਵਿੱਚ ਵੇਖਣ ਨੂੰ ਮਿਲਿਆ। ਕਾਂਗਰਸ ਉਮੀਦਵਾਰ ਪਰਨੀਤ ਕੌਰ ਦੀ ਚੋਣ ਰੈਲੀ ਵਿੱਚ ਨਵੇਂਨਵੇਂ ਬਣੇ ਕਾਂਗਰਸੀ ਨੇ ਅਕਾਲੀ ਸਿਗਨਲ ਫੜ ਲਿਆ। ਉਹ ਕਾਂਗਰਸ ਦੀ ਰੈਲੀ ਵਿੱਚ ਅਕਾਲੀ ਦਲ ਜ਼ਿੰਦਾਬਾਦ ਦੇ ਨਾਅਰੇ ਲਾਉਣ ਲੱਗਾ।

ਦਰਅਸਲ 16 ਅਪਰੈਲ ਨੂੰ ਅਕਾਲੀ ਦਲ ਛੱਡ ਕਾਂਗਰਸ ‘ਚ ਆਏ ਹਰਸਿਮਰਤ ਸਿੰਘ ਪਠਾਨਮਾਜਰਾ ਨੇ ਵੀ ਮੰਚ ਤੋਂ ਜਨਤਾ ਨੂੰ ਸੰਬੋਧਨ ਕੀਤਾ। ਅਚਾਨਕ ਉਨ੍ਹਾਂ ਨੇ ਰੈਲੀ ‘ਚ ਸ਼੍ਰੋਮਣੀ ਅਕਾਲੀ ਦਲ ਜ਼ਿੰਬਾਬਾਦ ਦੇ ਨਾਅਰੇ ਲਾਉਣੇ ਸ਼ੁਰੂ ਕਰ ਦਿੱਤੇ। ਇਸ ਤੋਂ ਬਾਅਦ ਲੋਕ ਹੱਕੇਬੱਕੇ ਰਹਿ ਗਏ। ਕਾਂਗਰਸੀ ਲੀਡਰਾਂ ਨੂੰ ਉਨ੍ਹਾਂ ਯਾਦ ਕਰਵਾਇਆ ਤਾਂ ਉਹ ਮਾਫੀ ਮੰਗਣ ਲੱਗੇ।

ਇਹ ਵੀ ਪੜ੍ਹੋ : ਚੋਣ ਪ੍ਰਚਾਰ ਕਰ ਰਹੇ ਕੇਜਰੀਵਾਲ ਨੂੰ ਨੌਜਵਾਨ ਨੇ ਮਾਰਿਆ ‘ਥੱਪੜ’

ਉਨ੍ਹਾਂ ਕਿਹਾ, “ਮਾਫ ਕਰ ਦਿਓ, ਇੰਨੇ ਸਾਲ ਅਕਾਲੀਆਂ ‘ਚ ਰਿਹਾ ਹਾਂ, ਗਲਤੀ ਹੋ ਗਈ।” ਇਸ ਮਗਰੋਂ ਉਨ੍ਹਾਂ ਕਾਂਗਰਸ ਜ਼ਿੰਦਾਬਾਦ ਤੇ ਪਰਨੀਤ ਕੌਰ ਜ਼ਿੰਦਾਬਾਦ ਦੇ ਨਾਅਰੇ ਲਾਏ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago