‘ਕੋਰੋਨਾ’ ਵਾਇਰਸ ਦੇ ਵੱਧ ਰਹੇ ਕਹਿਰ ਦੇ ਚਲਦਿਆਂ ‘PAU’ ਨੇ ਲਿਆ ਵੱਡਾ ਫੈਸਲਾ

'PAU' takes major decision in wake of rising outbreak of Corona virus

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਬਲਦੇਵ ਸਿੰਘ ਢਿੱਲੋਂ ਨੇ ਕੋਰੋਨਾ ਮਹਾਮਾਰੀ ਦੇ ਤੇਜ਼ੀ ਨਾਲ ਫੈਲਣ ਨੂੰ ਧਿਆਨ ’ਚ ਰੱਖਦੇ ਹੋਏ ਪੀ. ਏ. ਯੂ. ਕੈਂਪਸ ਦੇ ਸਾਰੇ ਹੋਸਟਲਾਂ ਨੂੰ 30 ਅਪ੍ਰੈਲ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।

ਦੱਸਣਯੋਗ ਹੈ ਕਿ ਮਹਾਂਨਗਰ ‘ਚ ਬੀਤੇ ਦਿਨ ਕੋਰੋਨਾ ਮਹਾਮਾਰੀ ਦੇ ਕਹਿਰ ਤੋਂ ਪੀੜਤ 542 ਵਿਅਕਤੀ ਸਾਹਮਣੇ ਆਏ ਹਨ, ਜਦੋਂ ਕਿ ਇਨ੍ਹਾਂ ’ਚੋਂ 9 ਮਰੀਜ਼ਾਂ ਦੀ ਮੌਤ ਹੋ ਗਈ। ਸਿਹਤ ਅਧਿਕਾਰੀਆਂ ਅਨੁਸਾਰ ਮਹਾਂਨਗਰ ਵਿਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 40945 ਹੋ ਗਈ ਹੈ। ਇਨ੍ਹਾਂ ’ਚੋਂ 1227 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

ਇਨ੍ਹਾਂ ’ਚੋਂ 634 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਮੌਜੂਦਾ ਵਿਚ ਸਥਾਨਕ ਹਸਪਤਾਲਾਂ ’ਚ ਜ਼ਿਲ੍ਹੇ ਦੇ ਰਹਿਣ ਵਾਲੇ 686 ਪਾਜ਼ੇਟਿਵ ਮਰੀਜ਼ ਦਾਖ਼ਲ ਹਨ। ਇਨ੍ਹਾਂ ’ਚੋਂ 66 ਸਰਕਾਰੀ, ਜਦੋਂ ਕਿ 620 ਨਿੱਜੀ ਹਸਪਤਾਲਾਂ ’ਚ ਜ਼ੇਰੇ ਇਲਾਜ ਹਨ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ