ਪੰਜਾਬ

ਟੋਲ ਟੈਕਸ ਬਚਾਉਣ ਲਈ ਬਣੇ ਫਰਜ਼ੀ ਪੁਲਿਸ ਵਾਲੇ , 2000 ਤੋਂ ਵੱਧ ਮਾਮਲੇ ਆਏ ਸਾਹਮਣੇ

ਟੋਲ ਪਲਾਜ਼ਾ ‘ਤੇ ਤਾਇਨਾਤ ਅਧਿਕਾਰੀਆਂ ਵੱਲੋਂ ਭਾਰਤ ਦੀ ਕੌਮੀ ਸ਼ਾਹਰਾਹ ਅਥਾਰਟੀ ਨੂੰ ਭੇਜੀ ਰਿਪੋਰਟ ਵਿੱਚ ਹੈਰਾਨੀਜਨਕ ਖੁਲਾਸਾ ਹੋਇਆ ਹੈ। ਰਿਪੋਰਟ ਮੁਤਾਬਕ ਟੋਲ ਬਚਾਉਣ ਲਈ ਪਿਛਲੇ ਦੋ ਮਹੀਨਿਆਂ ਦੌਰਾਨ 2000 ਤੋਂ ਵੱਧ ਲੋਕ ਜਾਅਲੀ ਫ਼ੌਜੀ ਤੇ ਪੁਲਿਸ ਮੁਲਾਜ਼ਮ ਬਣੇ ਪਾਏ ਗਏ। ਇਨ੍ਹਾਂ ਵਿੱਚ ਜ਼ਿਆਦਾਤਰ ਲੋਕ ਹਰਿਆਣਾ, ਯੂਪੀ ਤੇ ਪੰਜਾਬ ਦੇ ਸਨ।

ਦਸੰਬਰ ਵਿੱਚ ਟੋਲ ਅਧਿਕਾਰੀਆਂ ਨੇ ਜਾਅਲੀ ਫ਼ੌਜੀਆਂ ਤੇ ਪੁਲਿਸ ਮੁਲਾਜ਼ਮਾਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਸੀ, ਜਿਸ ਵਿੱਚ 2000 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੇ ਸ਼ਨਾਖ਼ਤੀ ਕਾਰਡ ਜਾਅਲੀ ਪਾਏ ਗਏ। ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਹਰਿਆਣਾ ਦੇ ਰੋਹਤਕ, ਪਾਣੀਪਤ, ਸੋਨੀਪਤ, ਭਿਵਾਨੀ, ਝੱਜਰ, ਕੈਥਲ ਤੇ ਫ਼ਤਿਹਾਬਾਦ ਦੇ 1500, ਉੱਤਰ ਪ੍ਰਦੇਸ਼ ਦੇ ਮੇਰਠ, ਬਾਗ਼ਪਤ, ਬੁਲੰਦਸ਼ਹਿਰ, ਬਿਜਨੌਰ ਤੇ ਨੋਇਡਾ ਦੇ 300 ਤੇ ਪੰਜਾਬ ਦੇ ਅੰਮ੍ਰਿਤਸਰ, ਫ਼ਿਰੋਜ਼ਪੁਰ, ਬਠਿੰਡਾ ਦੇ ਰਹਿਣ ਵਾਲੇ 200 ਵਿਅਕਤੀਆਂ ਕੋਲ ਜਾਅਲੀ ਪਛਾਣ ਪੱਤਰ ਪਾਏ ਗਏ।

ਹੈਰਾਨੀ ਤਾਂ ਉਦੋਂ ਹੋਈ ਜਦ ਬਹਾਦੁਰਗੜ੍ਹ ਵਿੱਚ ਫੜੇ ਗਏ ਨੌਜਵਾਨ ਨੇ ਖ਼ੁਦ ਨੂੰ ਰੋਹਤਕ ਦਾ ਆਈਜੀ ਸੰਦੀਪ ਖਿਰਵਾਰ ਦੱਸਿਆ। ਉਸ ਨੇ ਆਈਜੀ ਦੇ ਨਾਂਅ ਦਾ ਜਾਅਲੀ ਪਛਾਣ ਪੱਤਰ ਬਣਾਇਆ ਹੋਇਆ ਸੀ। ਇਨ੍ਹਾਂ ਵਿੱਚੋਂ ਜ਼ਿਆਦਾਤਰ ਨੂੰ ਮੁਆਫ਼ੀ ਮੰਗਣ ਅਤੇ ਕੁਝ ਨੂੰ ਰਸੂਖਵਾਨਾਂ ਦੇ ਕਹਿਣ ‘ਤੇ ਟੋਲ ਅਦਾ ਕਰਨ ‘ਤੇ ਛੱਡ ਦਿੱਤਾ ਗਿਆ। ਉੱਧਰ, ਟੋਲ ਅਧਿਕਾਰੀਆਂ ਮੁਤਾਬਕ ਪੁਲਿਸ ਵੀ ਅਜਿਹੇ ਮਾਮਲਿਆਂ ਵਿੱਚ ਕਾਰਵਾਈ ਕਰਨ ਵਿੱਚ ਰੁਚੀ ਨਹੀਂ ਰੱਖਦੀ ਅਤੇ ਮੁਆਫ਼ੀ ਮੰਗਣ ‘ਤੇ ਜ਼ਿਆਦਾਤਰ ਨੂੰ ਛੱਡ ਦਿੱਤਾ ਜਾਂਦਾ ਹੈ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago