ਪੰਜਾਬ

ਬੀਜੇਪੀ ਦੇ ਕੇਂਦਰੀ ਮੰਤਰੀ ਦੀ ਫੂਲਕਾ ਨਾਲ ਮੁਲਕਾਤਾਂ ਨੇ ਛੇੜੀ ਨਵੀਂ ਚਰਚਾ

ਆਮ ਆਦਮੀ ਪਾਰਟੀ ਛੱਡਣ ਨਗਰੋਂ ਐਚਐਸ ਫੂਲਕਾ ਦੀ ਬੀਜੇਪੀ ਦੇ ਕੇਂਦਰੀ ਮੰਤਰੀ ਵਿਜੈ ਗੋਇਲ ਨਾਲ ਮੁਲਾਕਾਤ ਨੇ ਨਵੀਂ ਚਰਚਾ ਛੇੜ ਦਿੱਤੀ ਹੈ। ਫੂਲਕਾ ਨੇ ਸ਼ਨੀਵਾਰ ਨੂੰ ਵਿਜੈ ਗੋਇਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਜਨਮ ਦਿਨ ਦੀ ਵਧਾਈ ਦਿੱਤੀ। ਬੇਸ਼ੱਕ ਗੋਇਲ ਨੇ ਫੂਲਕਾ ਨੂੰ ਆਪਣਾ ਚੰਗਾ ਦੋਸਤ ਦੱਸਿਆ ਹੈ ਪਰ ਇਸ ਮੁਲਾਕਾਤ ਦੇ ਕਈ ਸਿਆਸੀ ਅਰਥ ਕੱਢੇ ਜਾ ਰਹੇ ਹਨ।

ਗੋਇਲ ਨੇ ਫੂਲਕਾ ਵੱਲੋਂ 1984 ਸਿੱਖ ਕਤਲੇਆਮ ਦੇ ਪੀੜਤਾਂ ਲਈ ਲੜੀ ਜਾ ਰਹੀ ਕਾਨੂੰਨੀ ਲੜਾਈ ਦੀ ਸ਼ਲਾਘਾ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿਹਾ ਕਿ ਫੂਲਕਾ ਨੇ ਪਿੱਛੇ ਜਿਹੇ ਆਮ ਆਦਮੀ ਪਾਰਟੀ ਛੱਡੀ ਹੈ। ਉਹ ਦੇਰ ਆਏ ਪਰ ਦਰੁੱਸਤ ਆਏ। ਸੂਤਰਾਂ ਅਨੁਸਾਰ ਪਿਛਲੇ ਕੁਝ ਦਿਨਾਂ ਦੌਰਾਨ ਦੋਵਾਂ ਲੀਡਰਾਂ ਵਿਚਾਲੇ ਇਹ ਦੂਜੀ ਮੁਲਾਕਾਤ ਹੈ। ਫੂਲਕਾ ਨੇ ‘ਆਪ’ ਤੋਂ ਅਸਤੀਫ਼ਾ ਦੇਣ ਤੋਂ ਪਹਿਲਾਂ ਵੀ ਗੋਇਲ ਨਾਲ ਮੁਲਾਕਾਤ ਕੀਤੀ ਸੀ।

ਯਾਦ ਰਹੇ ਫੂਲਕਾ ਨੇ ‘ਆਪ’ ਤੋਂ ਅਸਤੀਫਾ ਦੇਣ ਦਾ ਕੋਈ ਕਾਰਨ ਨਹੀਂ ਦੱਸਿਆ ਸੀ। ਉਨ੍ਹਾਂ ਪੰਜਾਬ ’ਚੋਂ ਨਸ਼ਿਆਂ ਦੇ ਖਾਤਮੇ ਲਈ ਤੇ ਸ਼੍ਰੋਮਣੀ ਕਮੇਟੀ ਨੂੰ ਸਿਆਸੀ ਗਲਬੇ ਤੋਂ ਮੁਕਤ ਕਰਵਾਉਣ ਲਈ ਗ਼ੈਰ-ਸਿਆਸੀ ਮੰਚ ਤੋਂ ਮੁਹਿੰਮ ਸ਼ੁਰੂ ਕਰਨ ਦੀ ਇੱਛਾ ਜ਼ਾਹਿਰ ਕੀਤੀ ਸੀ। ਉਹ ਹਾਲਾਂਕਿ ਆਮ ਆਦਮੀ ਪਾਰਟੀ ਤੇ ਕਾਂਗਰਸ ਵਿਚਾਲੇ ਕਿਸੇ ਤਰ੍ਹਾਂ ਦੇ ਗੱਠਜੋੜ ਦੇ ਖ਼ਿਲਾਫ਼ ਸਨ।

ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਫੂਲਕਾ ਆਮ ਆਦਮੀ ਪਾਰਟੀ ਵੱਲੋਂ ਰਾਜੀਵ ਗਾਂਧੀ ਤੋਂ ‘ਭਾਰਤ ਰਤਨ’ ਵਾਪਸ ਲੈਣ ਦੀ ਕੀਤੀ ਗਈ ਮੰਗ ਦੇ ਵੀ ਖ਼ਿਲਾਫ਼ ਸਨ। ‘ਆਪ’ ਨੇ ਮੰਗ ਕੀਤੀ ਸੀ 1984 ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਤੋਂ ਭਾਰਤ ਰਤਨ ਵਾਪਸ ਲਿਆ ਜਾਵੇ।

ਜ਼ਿਕਰਯੋਗ ਹੈ ਕਿ ‘ਆਪ’ ਤੋਂ ਅਸਤੀਫਾ ਦੇਣ ਤੋਂ ਬਾਅਦ ਬੀਤੇ ਦਿਨ ਫੂਲਕਾ ਨੇ ਕਿਹਾ ਸੀ ਕਿ ਅੰਨਾ ਹਜ਼ਾਰੇ ਦੀ ਅਗਵਾਈ ਹੇਠ ਭ੍ਰਿਸ਼ਟਾਚਾਰ ਖ਼ਿਲਾਫ਼ ਸ਼ੁਰੂ ਹੋਈ ਮੁਹਿੰਮ ਮਗਰੋਂ 2012 ’ਚ ਆਮ ਆਦਮੀ ਪਾਰਟੀ ਦਾ ਗਠਨ ਕੀਤਾ ਜਾਣਾ ਗਲਤ ਫ਼ੈਸਲਾ ਸੀ। ਉਨ੍ਹਾਂ ਅਜੇ ਭਵਿੱਖ ’ਚ ਆਪਣੇ ਸਿਆਸੀ ਕਦਮ ਬਾਰੇ ਕੁਝ ਵੀ ਸਪੱਸ਼ਟ ਨਹੀਂ ਕੀਤਾ, ਪਰ ਉਨ੍ਹਾਂ ਕਿਹਾ ਹੈ ਕਿ ਉਹ ਆਉਣ ਵਾਲੀਆਂ ਲੋਕ ਸਭਾ ਚੋਣਾਂ ਨਹੀਂ ਲੜਨਗੇ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago