ਪੰਜਾਬ

ਫੂਲਕਾ ਨੇ ਛੱਡਿਆ ‘ਆਪ’ ਦਾ ਸਾਥ, ਦੋ ਸਤਰਾਂ ‘ਚ ਹੀ ਲਿਖਿਆ ਅਸਤੀਫ਼ਾ

ਨਵੀਂ ਦਿੱਲੀ: ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਸਜ਼ਾ ਦਿਵਾਉਣ ਵਾਲੇ ਸੀਨੀਅਰ ਵਕੀਲ ਹਰਵਿੰਦਰ ਸਿੰਘ ਫੂਲਕਾ ਨੇ ਆਮ ਆਦਮੀ ਪਾਰਟੀ ਤੋਂ ਵੀ ਅਸਤੀਫ਼ਾ ਦੇ ਦਿੱਤਾ ਹੈ। ਫੂਲਕਾ ਲੰਮਾ ਸਮਾਂ ਪਾਰਟੀ ਨਾਲ ਜੁੜੇ ਰਹੇ ਪਰ ਫਿਰ ਵੀ ਉਨ੍ਹਾਂ ਸਿਰਫ਼ ਦੋ ਸਤਰਾਂ ਵਿੱਚ ਅਸਤੀਫ਼ਾ ਲਿਖ ਕੇ ਕੇਜਰੀਵਾਲ ਨੂੰ ਨਿੱਜੀ ਤੌਰ ‘ਤੇ ਸੌਂਪਿਆ। ਇਸ ਤੋਂ ਪਹਿਲਾਂ ਉਨ੍ਹਾਂ ਪੰਜਾਬ ਵਿਧਾਨ ਸਭਾ ਤੋਂ ਵੀ ਅਸਤੀਫ਼ਾ ਦੇ ਚੁੱਕੇ ਹਨ, ਜੋ ਹਾਲੇ ਤਕ ਪ੍ਰਵਾਨ ਨਹੀਂ ਸੀ ਹੋਇਆ।

ਫੂਲਕਾ ਨੇ ਟਵੀਟ ਕਰਕੇ ਸੂਚਨਾ ਦਿੱਤੀ ਹੈ ਕਿ ਉਨ੍ਹਾਂ ਆਪਣਾ ਅਸਤੀਫ਼ਾ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਇਹ ਵੀ ਲਿਖਿਆ ਕਿ ਕੇਜਰੀਵਾਲ ਨੇ ਉਨ੍ਹਾਂ ਨੂੰ ਅਸਤੀਫ਼ਾ ਨਾ ਦੇਣ ਦੀ ਅਪੀਲ ਕੀਤੀ ਪਰ ਉਹ ਨਾ ਮੰਨੇ।


ਐਚ.ਐਸ. ਫੂਲਕਾ ਨੇ ਕਿਹਾ ਹੈ ਕਿ ਉਹ ਭਲਕੇ ਚਾਰ ਵਜੇ ਪ੍ਰੈਸ ਕਾਨਫ਼ਰੰਸ ਕਰਨਗੇ ਤੇ ‘ਆਪ’ ਛੱਡਣ ਦੇ ਕਾਰਨ ਤੇ ਆਪਣੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਖੁਲਾਸਾ ਕਰਨਗੇ। ਫੂਲਕਾ ਦਾ ਇਹ ਅਸਤੀਫ਼ਾ ‘ਆਪ’ ਲਈ ਕਾਫੀ ਨੁਕਸਾਨਦਾਇਕ ਹੋ ਸਕਦਾ ਹੈ। ਸੱਜਣ ਕੁਮਾਰ ਵਿਰੁੱਧ ਕੇਸ ਜਿੱਤ ਕੇ ਉਨ੍ਹਾਂ ਦਾ ਕੱਦ ਵੀ ਵਧ ਗਿਆ ਸੀ, ਜਿਸ ਨੂੰ ‘ਆਪ’ ਹੁਣ ਆਪਣੇ ਹਿੱਤ ਵਿੱਚ ਨਹੀਂ ਵਰਤ ਸਕੇਗੀ।

ਫੂਲਕਾ ਪਹਿਲਾਂ ਹੀ ਵਿਧਾਨ ਸਭਾ ਤੋਂ ਅਸਤੀਫ਼ਾ ਦੇ ਚੁੱਕੇ ਹਨ ਅਤੇ ਹੁਣ ਉਨ੍ਹਾਂ ਪਾਰਟੀ ਵੀ ਛੱਡ ਦਿੱਤੀ ਹੈ। ਜੇਕਰ ਵਿਧਾਨ ਸਭਾ ਦੇ ਸਪੀਕਰ ਉਨ੍ਹਾਂ ਦੇ ਅਸਤੀਫ਼ੇ ਨੂੰ ਮਨਜ਼ੂਰ ਕਰਦੇ ਹਨ ਅਤੇ ਜਾਂ ਆਮ ਆਦਮੀ ਪਾਰਟੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਪਾਰਟੀ ਛੱਡ ਚੁੱਕੇ ਵਿਧਾਇਕ ਦੀ ਮੈਂਬਰੀ ਖਾਰਜ ਕਰਨ ਦੀ ਅਪੀਲ ਕਰਦੀ ਹੈ ਤਾਂ ਦਾਖਾ ਵਿਧਾਨ ਸਭਾ ਸੀਟ ਵੀ ਖਾਲੀ ਹੋ ਜਾਵੇਗੀ। ਜੇਕਰ ਅਜਿਹਾ ਹੁੰਦਾ ਹੈ ਤਾਂ ਪੰਜਾਬ ਵਿੱਚ ਇੱਕ ਹੋਰ ਜ਼ਿਮਨੀ ਚੋਣ ਹੋਵੇਗੀ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago