ਪੰਜਾਬ

ਫੂਲਕਾ ਸ਼੍ਰੋਮਣੀ ਕਮੇਟੀ ਨੂੰ ਸਿਆਸੀ ਪ੍ਰਭਾਵ ਤੋਂ ਮੁਕਤ ਕਰਵਾਉਣ ਲਈ ਬਣਾਉਣਗੇ ਖ਼ਾਸ ਸੰਗਠਨ

ਆਮ ਆਦਮੀ ਪਾਰਟੀ ਤੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਵਾਲੇ ਵਕੀਲ ਹਰਵਿੰਦਰ ਸਿੰਘ ਫੂਲਕਾ ਨੇ ਸੋਮਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਿਆਸੀ ਪ੍ਰਭਾਵ ਹੇਠੋਂ ਮੁਕਤ ਕਰਵਾਉਣ ਲਈ ਖ਼ਾਸ ਸੰਗਠਨ ਬਣਾਉਣਗੇ। ਇੱਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਉਨ੍ਹਾਂ ਇਸੇ ਸੰਗਠਨ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੱਤੀ।

ਫੂਲਕਾ ਨੇ ਦੱਸਿਆ ਕਿ ਜਸਟਿਸ ਕੁਲਦੀਪ ਸਿੰਘ ਇਸ ਗਰੁੱਪ ਦੇ ਸਰਪ੍ਰਸਤ ਹੋਣਗੇ। ਜਸਟਿਸ ਕੁਲਦੀਪ ਸਿੰਘ ਨੇ ਚੰਡੀਗੜ੍ਹ ਦੇ ਨੇੜਲੇ ਇਲਾਕਿਆਂ ਦੀਆਂ ਜ਼ਮੀਨਾਂ ‘ਤੇ ਸਿਆਸਤਦਾਨਾਂ ਵੱਲੋਂ ਕਬਜ਼ੇ ਜਾਂ ਸਥਾਨਕ ਲੋਕਾਂ ਤੋਂ ਸਸਤੇ ਭਾਅ ਜ਼ਮੀਨਾਂ ਖਰੀਦੇ ਜਾਣ ਦੇ ਮਾਮਲੇ ਸਬੰਧੀ ਜਾਂਚ ਕੀਤੀ ਸੀ। ਆਮ ਆਦਮੀ ਪਾਰਟੀ ਵੱਲੋਂ ਵੀ ਜਸਟਿਸ ਕੁਲਦੀਪ ਸਿੰਘ ਦੀ ਰਿਪੋਰਟ ਨੂੰ ਲਾਗੂ ਕਰਨ ਦੀ ਹਮਾਇਤ ਕੀਤੀ ਜਾਂਦੀ ਰਹੀ ਹੈ।

ਉਨ੍ਹਾਂ ਬੀਤੀ ਚਾਰ ਜਨਵਰੀ ਨੂੰ ਦਿੱਲੀ ਵਿੱਚ ਪ੍ਰੈੱਸ ਕਾਨਫ਼ਰੰਸ ਕਰਕੇ ਆਪਣੇ ਸਿਆਸੀ ਕਰੀਅਰ ਨੂੰ ਖ਼ਤਮ ਕਰਨ ਦਾ ਐਲਾਨ ਕੀਤਾ ਸੀ। ਫੂਲਕਾ ਨੇ ਲੋਕ ਸਭਾ ਚੋਣਾਂ ਨਾ ਲੜਨ ਦਾ ਵੀ ਐਲਾਨ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਸੀ ਕਿ ਉਹ ਪਿਛਲੇ ਸਾਲ ਤੋਂ ਹੀ ਸਰਗਰਮ ਸਿਆਸਤ ਤੋਂ ਪਰ੍ਹੇ ਸਨ ਤੇ ਹੁਣ ਰਾਜਨੀਤੀ ਤੋਂ ਬਿਲਕੁਲ ਹੀ ਦੂਰ ਹੋ ਗਏ ਹਨ।

ਫੂਲਕਾ ਕਿਹਾ ਸੀ ਕਿ ਹੁਣ ਉਹ ਦੋ ਸੰਗਠਨ ਬਣਾਉਣਗੇ ਜਿਨ੍ਹਾਂ ਦਾ ਕੰਮ ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਹੋਵੇਗਾ ਤੇ ਦੂਜੇ ਦੀ ਮਦਦ ਨਾਲ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚੋਂ ਸਿਆਸਤ ਨੂੰ ਖ਼ਤਮ ਕਰਨਗੇ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago