ਪ੍ਰਧਾਨ ਮੰਤਰੀ ਮੋਦੀ ਅੱਜ ਸਾਰੇ ਮੁੱਖ ਮੰਤਰੀਆਂ ਨਾਲ ਮੁਲਾਕਾਤ ਕਰਨਗੇ , ਕੁਝ ਰਾਜਾਂ ਵਿੱਚ ਤਾਲਾਬੰਦੀ ਲਾਗੂ ਕੀਤੀ ਜਾਵੇਗੀ

Pm-modi-to-meet-all-CM’s-today

ਦੇਸ਼ ਵਿੱਚ ਕੋਰੋਨਾ ਦੇ ਵੱਧਦੇ ਮਾਮਲਿਆਂ ਵਿਚਾਲੇ ਪੀ.ਐੱਮ. ਮੋਦੀ ਨੇ ਅੱਜ ਇੱਕ ਵਾਰ ਫਿਰ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਬੈਠਕ ਬੁਲਾਈ ਹੈ। ਪੀ.ਐੱਮ. ਮੋਦੀ ਇਹ ਬੈਠਕ ਵੀਡੀਓ ਕਾਨਫਰੰਸ ਦੇ ਜਰੀਏ ਕਰਨਗੇ।

ਵੀਡੀਓ ਕਾਨਫਰੰਂਸਿੰਗ ਦੇ ਰਾਹੀਂ ਹੋਣ ਵਾਲੀ ਪੀਐਮ ਦੀ ਇਸ ਬੈਠਕ ‘ਚ ਮਹਾਰਾਸ਼ਟਰ, ਕੇਰਲ, ਤਾਮਿਲਨਾਡੂ, ਗੁਜਰਾਤ, ਪੰਜਾਬ, ਕਰਨਾਟਕ, ਛੱਤੀਸਗੜ੍ਹ ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਾਮਲ ਹੋ ਸਕਦੇ ਹਨ।

ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿਚ ਕੋਰੋਨਾ ਦੇ ਨਵੇਂ ਮਾਮਲਿਆਂ ਨੂੰ ਰੋਕਣ ਅਤੇ ਟੀਕਾਕਰਨ ਨੂੰ ਤੇਜ਼ ਕਰਨ ’ਤੇ ਵਿਚਾਰ ਵਟਾਂਦਰਾ ਹੋਵੇਗਾ।ਇਸ ਦੌਰਾਨ ਲਾਕਡਾਊਨ ਜਾਂ ਨਾਈਟ ਕਰਫਿਊ ਵਰਗੀਆਂ ਪਾਬੰਦੀਆਂ ਲਾਈਆਂ ਜਾਣ ਜਾਂ ਨਹੀਂ। ਇਸ ਦਾ ਫੈਸਲਾ ਪੂਰੀ ਤਰ੍ਹਾਂ ਨਾਲ ਸੂਬਿਆਂ ’ਤੇ ਛੱਡ ਦਿੱਤਾ ਜਾਵੇਗਾ।

ਇਸ ਮੀਟਿੰਗ ਵਿਚ ਸਾਰੇ ਰਾਜਾਂ ਦੇ ਮੁੱਖ ਮੰਤਰੀ ਕੋਰੋਨਾ ਦੀ ਸਥਿਤੀ ਬਾਰੇ ਆਪਣੀ ਰਿਪੋਰਟ ਪੇਸ਼ ਕਰਨਗੇ, ਜਿਸ ਦੇ ਅਧਾਰ ‘ਤੇ ਰਣਨੀਤੀ ਤੈਅ ਕੀਤੀ ਜਾਵੇਗੀ। ਦੱਸ ਦੇਈਏ ਕਿ ਮਹਾਰਾਸ਼ਟਰ, ਪੰਜਾਬ, ਕੇਰਲ, ਦਿੱਲੀ, ਮੱਧ ਪ੍ਰਦੇਸ਼ ਉਹ ਸੂਬੇ ਹਨ ,ਜਿਥੇ ਕੋਰੋਨਾ ਮੁੜ ਤੋਂ ਭਿਆਨਕ ਰੂਪ ਧਾਰਨ ਕਰਦਾ ਜਾ ਰਿਹਾ ਹੈ। ਮਹਾਰਾਸ਼ਟਰ ਅਤੇ ਪੰਜਾਬ ਵਿਚ ਪਾਬੰਦੀਆਂ ਲਾ ਦਿੱਤੀਆਂ ਗਈਆਂ ਹਨ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ