ਪੰਜਾਬ

ਪੁਲਿਸ ਕਾਂਸਟੇਬਲ ਦਾ ਨਿਕਲਿਆ ਲੋਹੜੀ ਬੰਪਰ, ਬਣਿਆ ਕਰੋੜਪਤੀ

ਹੁਸ਼ਿਆਰਪੁਰ ਥਾਣਾ ਸਦਰ ਵਿੱਚ ਬਤੌਰ ਕਾਂਸਟੇਬਲ ਅਸ਼ੋਕ ਕੁਮਾਰ ਦਾ ਲੋਹੜੀ ਬੰਪਰ ਨਿਕਲਿਆ ਹੈ। ਬੰਪਰ ਦੀ ਕੀਮਤ 2 ਕਰੋੜ ਰੁਪਏ ਹੈ। ਅਸ਼ੋਕ ਕੁਮਾਰ ਨੇ 9 ਸਾਲ ਪਹਿਲਾਂ ਪੁਲਿਸ ਦੀ ਨੌਕਰੀ ਸ਼ੁਰੂ ਕੀਤੀ ਸੀ। ਕਸਬਾ ਮਹਿਲਪੁਰ ਦੇ ਪਿੰਡ ਮੋਤੀਆਂ ਦੇ ਰਹਿਣ ਵਾਲੇ ਅਸ਼ੋਕ ਕੁਮਾਰ ਦੇ ਦੋ ਛੋਟੇ ਬੱਚੇ ਤੇ ਇੱਕ ਭੈਣ ਹੈ।

ਅਸ਼ੋਕ ਕੁਮਾਰ ਨੇ ਦੱਸਿਆ ਕਿ ਉਹ ਬੇਹੱਦ ਖ਼ੁਸ਼ ਹੈ। ਉਸ ਨੇ ਦੱਸਿਆ ਕਿ ਉਹ ਥਾਣਾ ਸਦਰ ਵਿੱਚ ਡਿਊਟੀ ’ਤੇ ਤਇਨਾਤ ਸੀ ਕਿ ਅਚਾਨਕ ਲਾਟਰੀ ਵੇਚਣ ਵਾਲੇ ਨੇ ਉਸ ਨੂੰ ਲਾਟਰੀ ਖ੍ਰੀਦਣ ਲਈ ਪ੍ਰੇਰਿਤ ਕੀਤਾ। ਇਸ ਪਿੱਛੋਂ ਉਸ ਨੇ ਲਾਟਰੀ ਵੇਚਣ ਵਾਲੇ ਦੇ ਜ਼ਿਆਦਾ ਕਹਿਣ ਉੱਤੇ ਲਾਟਰੀ ਦੀ ਟਿਕਟ ਖ੍ਰੀਦ ਲਈ।

ਹੁਣ ਬੀਤੇ ਦਿਨ ਜਦੋਂ ਉਹ ਬਾਜ਼ਾਰ ਵਿੱਚ ਸੀ ਤਾਂ ਅਚਾਨਕ ਲਾਟਰੀ ਵਾਲੇ ਦਾ ਫੋਨ ਆਇਆ ਕਿ ਉਸ ਦਾ ਲਾਟਰੀ ਬੰਪਰ ਨਿਕਲ ਆਇਆ ਹੈ। ਪਹਿਲਾਂ ਤਾਂ ਉਸ ਨੂੰ ਯਕੀਨ ਨਹੀਂ ਹੋਇਆ ਪਰ ਬਾਅਦ ਵਿੱਚ ਜਦੋਂ ਉਸ ਨੇ ਸਰਕਾਰੀ ਗਜਟ ਵੇਖਿਆ ਤਾਂ ਉਸ ਦੇ ਪੈਰ ਭੂੰਜੇ ਨਾ ਲੱਗੇ। ਅਸ਼ੋਕ ਕੁਮਾਰ ਦੇ ਸਾਥੀਆਂ ਵਿੱਚ ਵੀ ਖ਼ੁਸ਼ੀ ਦਾ ਮਾਹੌਲ ਹੈ। ਉਸ ਦੇ ਸਾਥੀਆਂ ਦਾ ਕਹਿਣਾ ਹੈ ਕਿ ਉਸ ਨੂੰ ਇਮਾਨਦਾਰੀ ਤੇ ਮਿਹਨਤ ਦਾ ਫਲ਼ ਮਿਲਿਆ ਹੈ।

Source: AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago