ਦਿੱਲੀ ਪੁਲਿਸ ਨੇ ਦੀਪ ਸਿੱਧੂ ਸਮੇਤ 8 ਲੋਕਾਂ ‘ਤੇ ਰੱਖਿਆ ਲੱਖਾਂ ਰੁਪਏ ਦਾ ਇਨਾਮ

Police-crackdown-on-Deep-Sidhu
ਦਿੱਲੀ ਪੁਲਿਸ ਵੱਲੋਂ ਦਿੱਲੀ ਹਿੰਸਾ ਦੇ 8 ਦੋਸ਼ੀਆਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਅਤੇ ਲਾਲ ਕਿਲ੍ਹੇ ‘ਤੇ ਕੇਸਰੀ ਝੰਡਾ ਲਹਿਰਾਉਣ ਦੇ ਮਾਮਲੇ ‘ਚ ਦਿੱਲੀ ਪੁਲਿਸ ਨੇ ਦੀਪ ਸਿੱਧੂ ਸਣੇ 8 ਲੋਕਾਂ ‘ਤੇ ਵੱਡਾ ਇਨਾਮ ਦੇਣ ਦਾ ਐਲਾਨ ਕੀਤਾ ਹੈ।

ਦਿੱਲੀ ਪੁਲਿਸ ਨੇ ਦੀਪ ਸਿੱਧੂ, ਜੁਗਰਾਜ ਸਿੰਘ ਸਮੇਤ ਚਾਰ ਜਣਿਆਂ ਤੇ ਇੱਕ-ਇੱਕ ਲੱਖ ਦਾ ਇਨਾਮ ਐਲਾਨਿਆ ਹੈ। ਇਹ ਲੋਕ ਲਾਲ ਕਿਲ੍ਹੇ ‘ਤੇ ਧਾਰਮਿਕ ਝੰਡਾ ਲਹਿਰਾਉਣ ‘ਤੇ ਲੋਕਾਂ ਨੂੰ ਹਿੰਸਾ ਲਈ ਉਕਸਾਉਣ ‘ਚ ਸ਼ਾਮਲ ਸਨ।

ਇਨ੍ਹਾਂ ਦੀ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ। ਫ਼ਿਲਹਾਲ ਸਾਰੇ  ਮੁਲਜ਼ਮ 26 ਜਨਵਰੀ ਨੂੰ ਹੋਈ ਦਿੱਲੀ ਹਿੰਸਾ ਤੋਂ ਬਾਅਦ ਫਰਾਰ ਚੱਲ ਰਹੇ ਹਨ। ਇਨ੍ਹਾਂ ਮੁਲਜ਼ਮਾਂ ‘ਤੇ ਲਾਲ ਕਿਲ੍ਹੇ ‘ਤੇ ਕੇਸਰੀ ਝੰਡਾ ਲਹਿਰਾਉਣ ਦਾ ਦੋਸ਼ ਹੈ। ਇਹ ਵਿਵਾਦ ਉਦੋਂ ਸਾਹਮਣੇ ਆਇਆ, ਜਦੋਂ ਦੀਪ ਸਿੱਧੂ ਨੇ ਲਾਈਵ ਹੋ ਕੇ ਲਾਲ ਕਿਲੇ ’ਤੇ ਕੇਸਰੀ ਝੰਡਾ ਲਹਿਰਾਉਣ ਨੂੰ ਲੈ ਕੇ ਇਕ ਲਾਈਵ ਵੀਡੀਓ ਸਾਂਝੀ ਕੀਤੀ।
ਦੀਪ ਨੇ ਜਥੇਬੰਦੀਆਂ ਦੀ ਇਜਾਜ਼ਤ ਤੋਂ ਬਿਨਾਂ ਇਹ ਕਦਮ ਚੁੱਕਿਆ ਸੀ। ਹੁਣ ਕਿਸਾਨ ਜਥੇਬੰਦੀਆਂ ਵੀ ਦੀਪ ਸਿੱਧੂ ਖਿਲਾਫ਼ ਸਖ਼ਤ ਐਕਸ਼ਨ ਲੈ ਰਹੀਆਂ ਹਨ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ