ਦਿੱਲੀ ਪੁਲਿਸ ਵੱਲੋਂ ਦਿੱਲੀ ਹਿੰਸਾ ਦੇ 8 ਦੋਸ਼ੀਆਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਅਤੇ ਲਾਲ ਕਿਲ੍ਹੇ ‘ਤੇ ਕੇਸਰੀ ਝੰਡਾ ਲਹਿਰਾਉਣ ਦੇ ਮਾਮਲੇ ‘ਚ ਦਿੱਲੀ ਪੁਲਿਸ ਨੇ ਦੀਪ ਸਿੱਧੂ ਸਣੇ 8 ਲੋਕਾਂ ‘ਤੇ ਵੱਡਾ ਇਨਾਮ ਦੇਣ ਦਾ ਐਲਾਨ ਕੀਤਾ ਹੈ।
ਦਿੱਲੀ ਪੁਲਿਸ ਨੇ ਦੀਪ ਸਿੱਧੂ, ਜੁਗਰਾਜ ਸਿੰਘ ਸਮੇਤ ਚਾਰ ਜਣਿਆਂ ਤੇ ਇੱਕ-ਇੱਕ ਲੱਖ ਦਾ ਇਨਾਮ ਐਲਾਨਿਆ ਹੈ। ਇਹ ਲੋਕ ਲਾਲ ਕਿਲ੍ਹੇ ‘ਤੇ ਧਾਰਮਿਕ ਝੰਡਾ ਲਹਿਰਾਉਣ ‘ਤੇ ਲੋਕਾਂ ਨੂੰ ਹਿੰਸਾ ਲਈ ਉਕਸਾਉਣ ‘ਚ ਸ਼ਾਮਲ ਸਨ।
ਇਨ੍ਹਾਂ ਦੀ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ। ਫ਼ਿਲਹਾਲ ਸਾਰੇ ਮੁਲਜ਼ਮ 26 ਜਨਵਰੀ ਨੂੰ ਹੋਈ ਦਿੱਲੀ ਹਿੰਸਾ ਤੋਂ ਬਾਅਦ ਫਰਾਰ ਚੱਲ ਰਹੇ ਹਨ। ਇਨ੍ਹਾਂ ਮੁਲਜ਼ਮਾਂ ‘ਤੇ ਲਾਲ ਕਿਲ੍ਹੇ ‘ਤੇ ਕੇਸਰੀ ਝੰਡਾ ਲਹਿਰਾਉਣ ਦਾ ਦੋਸ਼ ਹੈ। ਇਹ ਵਿਵਾਦ ਉਦੋਂ ਸਾਹਮਣੇ ਆਇਆ, ਜਦੋਂ ਦੀਪ ਸਿੱਧੂ ਨੇ ਲਾਈਵ ਹੋ ਕੇ ਲਾਲ ਕਿਲੇ ’ਤੇ ਕੇਸਰੀ ਝੰਡਾ ਲਹਿਰਾਉਣ ਨੂੰ ਲੈ ਕੇ ਇਕ ਲਾਈਵ ਵੀਡੀਓ ਸਾਂਝੀ ਕੀਤੀ।
ਦੀਪ ਨੇ ਜਥੇਬੰਦੀਆਂ ਦੀ ਇਜਾਜ਼ਤ ਤੋਂ ਬਿਨਾਂ ਇਹ ਕਦਮ ਚੁੱਕਿਆ ਸੀ। ਹੁਣ ਕਿਸਾਨ ਜਥੇਬੰਦੀਆਂ ਵੀ ਦੀਪ ਸਿੱਧੂ ਖਿਲਾਫ਼ ਸਖ਼ਤ ਐਕਸ਼ਨ ਲੈ ਰਹੀਆਂ ਹਨ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…