ਪੁਲਿਸ ਵੱਲੋਂ ਇੱਕ ਨਾਬਾਲਿਗ ਲੜਕੀ ਦਾ ਵਿਆਹ ਰੁਕਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ, ਕਿਉਂਕਿ ਕਾਨੂੰਨ ਮੁਤਾਬਕ ਨਾਬਾਲਿਗ ਲੜਕੀ ਦਾ ਵਿਆਹ ਕਰਨਾ ਕਾਨੂੰਨੀ ਜ਼ੁਰਮ ਹੈ। ਓਥੇ 16 ਸਾਲਾ ਲੜਕੀ ਦਾ 20 ਸਾਲਾ ਲੜਕੇ ਨਾਲ ਵਿਆਹ ਕਰਵਾਇਆ ਜਾ ਰਿਹਾ ਸੀ।
16 ਸਾਲ ਦੀ ਕੁੜੀ ਦਾ ਵਿਆਹ 20 ਸਾਲ ਦੇ ਮੁੰਡੇ ਅਨਮੋਲ ਦੇ ਨਾਲ ਕਰਵਾਇਆ ਜਾ ਰਿਹਾ ਸੀ। ਇਸ ਦੇ ਲਈ ਘਰ ਵਿਚ ਹੀ ਪ੍ਰੋਗਰਾਮ ਰੱਖਿਆ ਗਿਆ ਸੀ। ਜਦੋਂ ਦੋਵਾਂ ਨੂੰ ਗੁਰਦੁਆਰਾ ਸਾਹਿਬ ਵਿਚ ਲੈ ਜਾਇਆ ਗਿਆ ਤਾਂ ਉੱਥੇ ਗੁਰਦੁਆਰਾ ਕਮੇਟੀ ਨੇ ਇਸ ਵਿਆਹ ਨੂੰ ਕਰਵਾਉਣ ਤੋਂ ਮਨ੍ਹਾ ਕਰ ਦਿੱਤਾ, ਕਿਉਂਕਿ ਕੁੜੀ ਨਾਬਾਲਿਗ ਸੀ।
ਪਹਿਲਾਂ ਤਾਂ ਮੁੰਡੇ ਅਤੇ ਕੁੜੀ ਨੂੰ ਦੂਜੇ ਘਰ ਵਿਚ ਲੁਕਾ ਦਿੱਤਾ ਗਿਆ ਪਰ ਬਾਅਦ ਵਿਚ ਪੁਲਿਸ ਨੇ ਦੋਵਾਂ ਨੂੰ ਉੱਥੋਂ ਲੱਭ ਲਿਆ ਅਤੇ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ ਹੈ। ਇਸ ਤੋਂ ਬਾਅਦ ਪੁਲਿਸ ਨੇ ਮੁੰਡੇ ਨੂੰ ਉਸ ਦੇ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ।
ਨਾਬਾਲਗ ਲੜਕੀ ਨੂੰ ਹੁਣ ਸ਼ੁੱਕਰਵਾਰ ਨੂੰ ਬਾਲ ਵਿਭਾਗ ਕਮੇਟੀ ਦੇ ਕੋਲ ਪੇਸ਼ ਕੀਤਾ ਜਾਵੇਗਾ। ਕਮੇਟੀ ਦੇ ਅਗਲੇ ਫੈਸਲੇ ਦੇ ਬਾਅਦ ਹੀ ਪੁਲਿਸ ਅਗਲੀ ਕਾਰਵਾਈ ਕਰ ਸਕੇਗੀ। ਪੁਲਿਸ ਅਧਿਕਾਰੀ ਸੁਲੱਖਣ ਸਿੰਘ ਦਾ ਕਹਿਣਾ ਹੈ ਕਿ ਲੜਕੀ ਦੀ ਉਮਰ 16 ਸਾਲ ਹੈ ਅਤੇ ਕੁੜੀ ਦੇ ਪਰਿਵਾਰ ਵਾਲਿਆਂ ਨੇ ਕੁੜੀ ਨੂੰ ਬੁੱਧਵਾਰ ਨੂੰ ਹੀ ਮੁੰਡੇ ਦੇ ਨਾਲ ਭੇਜ ਦਿੱਤਾ ਸੀ।
Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ