ਪੰਜਾਬ ਵਿੱਚ ਡਰੋਨ ਨਾਲ ਨਿਗਰਾਨੀ, ਹੁਣ ਤੱਕ 15 FIR ਦਰਜ, 20 ਵਾਹਨ ਕੀਤੇ ਜ਼ਬਤ

Police using Drones in Punjab During Lockdown Period

ਦੇਸ਼ ਵਿਚ Corona Virus ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਦੇਸ਼ ਵਿੱਚ 21 ਦਿਨਾਂ ਦਾ ਲਾਕਡਾਊਨ ਹੈ। ਇਸ ਲਾਕਡਾਊਨ ਦੇ ਦੌਰਾਨ ਲੋਕਾਂ ਨੂੰ ਆਪਣੇ ਘਰਾਂ ਵਿਚ ਰਹਿਣ ਦੀ ਹਦਾਇਤ ਕੀਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ਪੁਲਿਸ ਵੀ ਲਾਕਡਾਊਨ ਨੂੰ ਪੂਰੀ ਤਰ੍ਹਾਂ ਪਾਲਣਾ ਕਰਾਉਣ ਅਤੇ ਨਿਗਰਾਨੀ ਰੱਖਣ ਲਈ ਡਰੋਨ ਦੀ ਵਰਤੋਂ ਕਰ ਰਹੀ ਹੈ।

ਪੰਜਾਬ ਪੁਲਿਸ ਨੇ ਲਾਕਡਾਊਨ ਦੌਰਾਨ ਡਰੋਨਾਂ ਨਾਲ ਨਿਗਰਾਨੀ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਲਾਕਡਾਊਨ ਦੌਰਾਨ ਪੁਲਿਸ ਵੱਲੋਂ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਗੱਲ ਕਹੀ ਗਈ ਹੈ। ਇਸ ਦੌਰਾਨ ਕਈ ਐਫਆਈਆਰ ਵੀ ਦਰਜ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ : Corona In Amritsar: ਭਾਈ ਨਿਰਮਲ ਸਿੰਘ ਦੇ 2 ਪਰਿਵਾਰਕ ਮੈਂਬਰਾਂ ਸਮੇਤ 3 ਦੀ Corona ਰਿਪੋਰਟ ਪੋਜ਼ੀਟਿਵ

ਵੀਰਵਾਰ ਨੂੰ ਸ਼ੁਰੂ ਹੋਏ ਡਰੋਨ ਨਿਗਰਾਨੀ ਦਾ ਵੇਰਵਾ ਦਿੰਦਿਆਂ ਡੀਜੀਪੀ ਨੇ ਦੱਸਿਆ ਕਿ ਹੁਣ ਤੱਕ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ 34 ਥਾਵਾਂ ਤੇ ਡਰੋਨ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ ਲਾਕਡਾਊਨ ਦੌਰਾਨ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਡਰੋਨ ਬਹੁਤ ਮਹੱਤਵਪੂਰਨ ਸਾਬਤ ਹੋ ਰਿਹਾ ਹੈ।

ਉਨ੍ਹਾਂ ਕਿਹਾ ਕਿ ਡਰੋਨਾਂ ਨਾਲ ਨਿਗਰਾਨੀ ਕਰਫਿਊ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿਚ ਇਹ ਬਹੁਤ ਮਹੱਤਵਪੂਰਨ ਪਾਇਆ ਗਿਆ ਹੈ। ਇਸ ਕਾਰਨ ਸ਼ੁੱਕਰਵਾਰ ਸ਼ਾਮ ਤੱਕ 15 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ 20 ਵਾਹਨ ਜ਼ਬਤ ਕੀਤੇ ਗਏ ਹਨ।

Amritsar News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ