ਪੰਜਾਬ

ਪੰਚਾਇਤੀ ਚੋਣਾਂ ‘ਚ ਮਾਨਸਾਈਆਂ ਨੇ ਚੁੱਕੇ ਫੱਟੇ, ਤਰਨ ਤਾਰਨ ਵਾਲੇ ਰਹੇ ਸੁਸਤ

ਚੰਡੀਗੜ੍ਹ: ਪੰਚਾਇਤੀ ਚੋਣਾਂ ਵਿੱਚ ਇਸ ਵਾਰ ਮਾਨਸਾ ਜ਼ਿਲ੍ਹੇ ਦੇ ਵੋਟਰਾਂ ਨੇ ਸਭ ਤੋਂ ਵੱਧ ਉਤਸ਼ਾਹ ਵਿਖਾਇਆ। ਮਾਨਸਾ ਵਿੱਚ ਸਭ ਤੋਂ ਵੱਧ 88.21% ਵੋਟਾਂ ਪਈਆਂ। ਦੂਜੇ ਪਾਸੇ ਸਭ ਤੋਂ ਘੱਟ ਪੋਲਿੰਗ ਤਰਨ ਤਾਰਨ ਵਿੱਚ 66.14 % ਹੋਈ। ਚੋਣ ਕਮਿਸ਼ਨ ਦੇ ਅੰਕੜਿਆਂ ਮੁਤਾਬਕ ਪੂਰੇ ਪੰਜਾਬ ਵਿੱਚ 80.38% ਵੋਟਰਾਂ ਨੇ ਅਪਣੇ ਵੋਟ ਅਧਿਕਾਰ ਦੀ ਵਰਤੋਂ ਕੀਤੀ।

ਰਾਜ ਭਰ ਵਿੱਚੋਂ ਪ੍ਰਾਪਤ ਹੋਏ ਅੰਕੜਿਆਂ ਅਨੁਸਾਰ ਅੰਮ੍ਰਿਤਸਰ ਵਿੱਚ 75.16%, ਬਠਿੰਡਾ ਵਿੱਚ 84.75%, ਬਰਨਾਲਾ 81%, ਫਿਰੋਜ਼ਪੁਰ 81%, ਫਤਿਹਗੜ੍ਹ ਸਾਹਿਬ 83.89%,ਫਰੀਦਕੋਟ 83.15%, ਫਾਜ਼ਿਲਕਾ 86%, ਗੁਰਦਾਸਪੁਰ 78%,ਹਸ਼ਿਆਰਪੁਰ 74.10%, ਜਲੰਧਰ 75.21%, ਕਪੂਰਥਲਾ 77.03%,ਲੁਧਿਆਣਾ 77.92%, ਮੋਗਾ 81.21%,ਸ਼੍ਰੀ ਮੁਕਤਸਰ ਸਾਹਿਬ 84.32%, ਮਾਨਸਾ 88.21%, ਪਟਿਆਲਾ 82%,ਪਠਾਨਕੋਟ 82%,ਰੂਪਨਗਰ 81.6%,ਸੰਗਰੂਰ 86.55%, ਸਾਹਿਬਜ਼ਾਦਾ ਅਜੀਤ ਸਿੰਘ ਨਗਰ 84%,ਸ਼ਹੀਦ ਭਗਤ ਸਿੰਘ ਨਗਰ 75.22% ਤੇ ਤਰਨ ਤਾਰਨ ਵਿੱਚ 66.14 % ਵੋਟਿੰਗ ਹੋਈ।

ਇਸ ਦੇ ਨਾਲ ਹੀ ਕਮਿਸ਼ਨ ਪੰਜਾਬ ਨੇ ਅੱਜ 8 ਜ਼ਿਲ੍ਹਿਆਂ ਦੇ 14 ਬੂਥਾਂ ਉੱਤੇ ਸਰਪੰਚ ਤੇ ਪੰਚ ਲਈ ਮੁੜ ਵੋਟਾਂ ਪਵਾਉਣ ਦੇ ਹੁਕਮ ਦਿੱਤੇ ਹਨ। ਜਿਨ੍ਹਾਂ ਬੂਥਾਂ ‘ਤੇ ਮੁੜ ਵੋਟਾਂ ਪਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ, ਉੱਥੇ ਵੋਟਾਂ ਦੌਰਾਨ ਗੜਬੜੀਆਂ ਦੀ ਰਿਪੋਰਟਾਂ ਪ੍ਰਾਪਤ ਹੋਈਆਂ ਸਨ। ਇਨ੍ਹਾਂ 14 ਥਾਂਵਾਂ ਉੱਤੇ ਭਲਕੇ 2 ਜਨਵਰੀ ਨੂੰ ਮੁੜ ਵੋਟਿੰਗ ਕਰਵਾਉਣ ਦਾ ਫੈਸਲਾ ਕੀਤਾ ਹੈ। ਭਲਕੇ ਵੋਟਾਂ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago