Corona in Muktsar Sahib: ਸ਼੍ਰੀ ਮੁਕਤਸਰ ਸਾਹਿਬ ਵਿੱਚ ਦਿਨੋਂ ਦਿਨ ਵੱਧ ਰਿਹਾ Corona ਦਾ ਕਹਿਰ, ਗਰਭਵਤੀ ਔਰਤ ਨਿੱਕਲੀ Corona ਪੋਜ਼ੀਟਿਵ

pregnant-woman-corona-positive-in-muktsar-sahib
Corona in Muktsar Sahib: 29 ਮਈ ਨੂੰ ਕੋਰੋਨਾ ਮੁਕਤ ਐਲਾਨੇ ਗਏ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ‘ਚ ਹੁਣ ਕੋਰੋਨਾ ਦੇ 3 ਸਰਗਰਮ ਮਾਮਲੇ ਹੋ ਗਏ ਹਨ। ਜਾਣਕਾਰੀ ਮੁਤਾਬਕ ਗੁੜਗਾਊਂ ਤੋਂ ਵਾਪਸ ਆਏ ਮਲੋਟ ਵਾਸੀ ਇਕ ਵਿਅਕਤੀ ਅਤੇ ਪਿੰਡ ਤਰਮਾਲਾ ਨਾਲ ਸਬੰਧਿਤ ਇਕ ਜਨਾਨੀ ਦੇ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਹੁਣ ਇਕ ਗਰਭਵਤੀ ਜਨਾਨੀ ਦਾ ਟੈਸਟ ਵੀ ਕੋਰੋਨਾ ਪਾਜ਼ੇਟਿਵ ਆਇਆ ਹੈ, ਇਹ ਜਨਾਨੀ ਵੀ ਮਲੋਟ ਨਾਲ ਸਬੰਧਿਤ ਹੈ। ਇਸ ਨਾਲ ਜ਼ਿਲ੍ਹੇ ਵਿਚ ਕੋਰੋਨਾ ਦੇ 70 ਮਾਮਲੇ ਹੋ ਗਏ ਹਨ ਜਿਨ੍ਹਾਂ ‘ਚੋ 67 ਨੂੰ ਠੀਕ ਹੋਣ ਉਪਰੰਤ ਘਰ ਭੇਜ ਦਿੱਤਾ ਗਿਆ ਜਦਕਿ 3 ਇਲਾਜ ਅਧੀਨ ਹਨ। ਜ਼ਿਲ੍ਹੇ ਵਿਚ ਹੁਣ ਸਰਗਰਮ 3 ਕੋਰੋਨਾ ਮਾਮਲਿਆਂ ਸਬੰਧੀ ਪੁਸ਼ਟੀ ਸਿਵਲ ਸਰਜਨ ਦਫ਼ਤਰ ਵਲੋਂ ਕੀਤੀ ਗਈ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।