ਭਗਵੰਤ ਮਾਨ ਦੇ ਪ੍ਰਧਾਨ ਬਣਦਿਆਂ ਬਠਿੰਡਾ ਤੋਂ ਪ੍ਰਿੰਸੀਪਲ ਦਲਜੀਤ ਭਗਤਾ ਹੋਏ ‘ਆਪ’ ‘ਚ ਸ਼ਾਮਲ

Principal daljit singh bhagta joins aap in chandigarh

ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਤੇ ਸੰਗਰੂਰ ਤੋਂ ਸੰਸਦ ਭਗਵੰਤ ਮਾਨ ਨੇ ਬੁੱਧਵਾਰ ਨੂੰ ਪਾਰਟੀ ਦੇ ਪੰਜਾਬ ਦਾ ਅਹੁਦਾ ਮੁੜ ਸੰਭਾਲ ਲਿਆ ਹੈ। ਇਸ ਦੇ ਨਾਲ ਹੀ ਬਠਿੰਡਾ ਤੋਂ ਪ੍ਰਿੰਸੀਪਲ ਦਲਜੀਤ ਸਿੰਘ ਭਗਤਾ ਵੀ ‘ਆਪ’ ਵਿੱਚ ਸ਼ਾਮਲ ਹੋ ਗਏ ਹਨ।

ਦਿੱਲੀ ਦੇ ਉਪ ਮੁੱਖ ਮੰਤਰੀ ਤੇ ‘ਆਪ’ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਚੰਡੀਗੜ੍ਹ ਪਹੁੰਚ ਕੇ ਮਾਨ ਨੂੰ ਮੁੜ ਤੋਂ ਅਹੁਦਾ ਸੰਭਾਇਆ। ਮਾਨ ਨੇ ਕੇਜਰੀਵਾਲ ਦੀ ਮਜੀਠੀਆ ਤੋਂ ਮੁਆਫ਼ੀ ਮੰਗੇ ਜਾਣ ਤੋਂ ਬਾਅਦ ਅਸਤੀਫ਼ਾ ਦੇ ਦਿੱਤਾ ਸੀ ਪਰ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ (ਪੀਏਸੀ) ਨੇ ਮਾਨ ਦਾ ਅਸਤੀਫ਼ਾ ਰੱਦ ਕਰਕੇ ਹਾਈਕਮਾਂਡ ਨੂੰ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਸੀ।

ਅਹੁਦਾ ਸੰਭਾਲਣ ਸਮੇਂ ਮਾਨ ਨੇ ਕੇਜਰੀਵਾਲ ਵੱਲੋਂ ਮਜੀਠੀਆ ਤੋਂ ਮੰਗੀ ਮੁਆਫ਼ੀ ਬਾਰੇ ‘ਤੇ ਆਪਣੀ ਸਫ਼ਾਈ ਦਿੱਤੀ ਅਤੇ ਨਵੇਂ ਜੁੜੇ ਪ੍ਰਿੰਸੀਪਲ ਦਲਜੀਤ ਸਿੰਘ ਭਗਤਾ ਦੀ ਵੀ ਕਾਫੀ ਤਾਰੀਫ ਕੀਤੀ। ਉਨ੍ਹਾਂ ਕਿਹਾ ਕਿ ਪ੍ਰਿੰਸੀਪਲ ਭਗਤਾ ਨੇ 14 ਡਿਗਰੀਆਂ ਕੀਤੀਆਂ ਹੋਈਆਂ ਹਨ ਤੇ ਅਕਾਲੀ ਨੇਤਾਵਾਂ ਦੀਆਂ ਵਧੀਕੀਆਂ ਦਾ ਸ਼ਿਕਾਰ ਹੁੰਦੇ ਆਏ ਹਨ।

Source:AbpSanjha