ਪੰਜਾਬ

ਪੰਜਾਬ ਯੂਨੀਵਰਸਿਟੀ ਨੇ ਪੰਜਾਬ ਦੇ ਦਲਿਤ ਵਿਦਿਆਰਥੀਆਂ ਦੀ ਡਿਗਰੀਆਂ ‘ਤੇ ਲਗਾਈ ਰੋਕ

ਪੰਜਾਬ ਯੂਨੀਵਰਸਿਟੀ ਨੇ ਪੰਜਾਬ ਦੇ ਦਲਿਤ ਵਿਦਿਆਰਥੀਆਂ ਦੀ ਡਿਗਰੀਆਂ ‘ਤੇ ਰੋਕ ਲਗਾ ਦਿੱਤੀ ਹੈ। ਇਸ ਪਿੱਛੇ ਕਾਰਨ ਹੈ ਕਿ ਪੰਜਾਬ ਸਰਕਾਰ ਨੇ ਹਾਲੇ ਤਕ ਇਨ੍ਹਾਂ ਵਿਦਿਆਰਥੀਆਂ ਦੀਆਂ ਫੀਸਾਂ ਨਹੀਂ ਜਮ੍ਹਾਂ ਕਰਵਾਈਆਂ। ਯੂਨੀਵਰਸਿਟੀ ਮੁਤਾਬਕ ਪੰਜਾਬ ਸਰਕਾਰ ਨੇ ਐਸਸੀ-ਐਸਟੀ ਵਿਦਿਆਰਥੀਆਂ ਦੀ ਫੀਸ ਦਾ 10 ਕਰੋੜ ਰੁਪਏ ਦਾ ਭੁਗਤਾਨ ਨਹੀਂ ਕੀਤਾ।

ਪੀਯੂ ਅਤੇ ਸਰਕਾਰ ਦੀ ਇਸ ਖਿੱਚੋਤਾਣ ‘ਚ ਹਜ਼ਾਰਾਂ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ‘ਚ ਹੈ। ਅਜਿਹੇ ‘ਚ ਕੁਝ ਵਿਦਿਆਰਥੀ ਆਪਣੀ ਡਿਗਰੀ ਲੈਣ ਪੀਯੂ ਪਹੁੰਚੇ ਅਤੇ ਉਨ੍ਹਾਂ ਨੂੰ ਡਿਗਰੀਆਂ ਮਿਲ ਗਈਆਂ ਕਿਉਂਕਿ ਉਨ੍ਹਾਂ ਦੇ ਬਕਾਏ ਪ੍ਰਾਪਤ ਹੋ ਗਏ ਸਨ। ਪੋਸਟ ਮੈਟ੍ਰਿਕ ਸਕਾਲਰਸ਼ਿਪ ਹਰ ਸਾਲ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੀ ਜਾਂਦੀ ਹੈ। ਕਈ ਥਾਵਾਂ ‘ਤੇ ਇਹ ਰਾਸ਼ੀ ਸਿੱਧੀ ਵਿਦਿਆਰਥੀਆਂਦੇ ਖਾਤਿਆਂ ਵਿੱਚ ਜਾਂਦੀ ਹੈ ਪਰ ਪੰਜਾਬ ਵਿੱਚ ਇਹ ਰਕਮ ਸੂਬਾ ਸਰਕਾਰ ਨੂੰ ਮਿਲਦੀ ਹੈ, ਜਿਸ ਤੋਂ ਅੱਗੇ ਆਪਣੇ ਵਿੱਦਿਅਕ ਅਦਾਰਿਆਂ ਨੂੰ ਪਹੁੰਚਾਈ ਜਾਂਦੀ ਹੈ।

ਇਹ ਵੀ ਪੜ੍ਹੋ : ਰਿਪੋਰਟਰ ਦੀ ‘ਚੱਪਲ’ ਦੇ ਦੀਵਾਨੇ ਹੋਏ ਰਣਬੀਰ ਕਪੂਰ, ਪੁੱਛਿਆ ਇਹ ਸਵਾਲ

ਪੰਜਾਬ ਯੂਨੀਵਰਸੀਟੀ ਨਾਲ ਸਬੰਧਿਤ ਕਾਲਜਾਂ ‘ਚ ਹਜ਼ਾਰਾਂ ਐਸਸੀ/ਐਸਟੀ ਵਿਦਿਆਰਥੀ ਦਾਖਲਾ ਲੈਂਦੇ ਹਨ। ਇਸ ‘ਚ ਪੰਜਾਬ, ਹਰਿਆਣਾ ਅਤੇ ਹਿਮਾਚਲ ਤੇ ਹੋਰ ਸੂਬਿਆਂ ਦੇ ਵਿਦਿਆਰਥੀ ਵੀ ਸ਼ਾਮਲ ਹਨ। ਸਾਲ 2015 ਤੋਂ ਲੇ ਕੇ 2018 ਤਕ ਯੂਨੀਵਰਸੀਟੀ ਅਤੇ ਕਾਲਜਾਂ ‘ਚ ਅੱਠ ਹਜ਼ਾਰ ਤੋਂ ਜ਼ਿਆਦਾ ਵਿਦਿਆਰਥੀਆਂ ਨੇ ਗ੍ਰੈਜੁਏਸ਼ਨ ਅਤੇ ਪੋਸਟ ਗ੍ਰੇਜੁਏਸ਼ਨ ਕੀਤੀ ਹੈ ਜਿਨ੍ਹਾਂ ‘ਤੇ ਪੀਯੂ ਦਾ 10 ਕਰੋੜ ਰੁਪਏ ਖ਼ਰਚ ਹੋਇਆ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago