ਪੰਜਾਬ

ਚੋਣ ਕਮਿਸ਼ਨ ਨੇ ਕੀਤਾ ਲੋਕ ਸਭਾ ਚੋਣਾਂ ਦਾ ਐਲਾਨ , ਜਾਣੋ ਕਿਸ ਦਿਨ ਪੈਣਗੀਆਂ ਪੰਜਾਬ ਵਿੱਚ ਵੋਟਾਂ

ਕੇਂਦਰੀ ਚੋਣ ਕਮਿਸ਼ਨ ਨੇ ਸਾਲ 2019 ਦੀਆਂ ਲੋਕ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਕੁੱਲ ਸੱਤ ਗੇੜਾਂ ਵਿੱਚ ਲੋਕ ਸਭਾ ਦੀਆਂ ਚੋਣਾਂ ਹੋਣਗੀਆਂ ਅਤੇ ਪਹਿਲੇ ਗੇੜ ਦੀਆਂ ਵੋਟਾਂ 11 ਅਪ੍ਰੈਲ ਨੂੰ ਹੋਣਗੀਆਂ। ਪੰਜਾਬ ਵਿੱਚ 19 ਮਈ ਨੂੰ ਵੋਟਿੰਗ ਹੋਵੇਗੀ। 23 ਮਈ 2019 ਨੂੰ ਨਤੀਜਿਆਂ ਦਾ ਐਲਾਨ ਹੋਵੇਗਾ।

ਸੰਬੰਧਤ ਖਬਰ : 2019 ਦੀਆਂ ਲੋਕ ਸਭਾ ਚੋਣਾਂ ਦਾ ਐਲਾਨ, ਕੁੱਲ ਸੱਤ ਗੇੜਾਂ ਵਿੱਚ ਹੋਣਗੀਆਂ ਚੋਣਾਂ

ਪੰਜਾਬ ਦੇ ਨਾਲ ਨਾਲ ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਵਿੱਚ ਵੀ ਲੋਕ ਸਭਾ ਲਈ ਵੋਟਿੰਗ ਹੋਵੇਗੀ। ਹਰਿਆਣਾ ਵਿੱਚ 12 ਮਈ ਨੂੰ ਵੋਟਿੰਗ ਹੋਵੇਗੀ। ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਵਿੱਚ ਇੱਕੋ ਗੇੜ ‘ਚ ਵੋਟਿੰਗ ਕਰਵਾਈ ਜਾਵੇਗੀ। ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਅੱਜ ਤੋਂ ਦੇਸ਼ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਅਤੇ 25 ਮਾਰਚ 2019 ਉਮੀਦਵਾਰਾਂ ਲਈ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ ਹੋਵੇਗਾ।

11 ਅਪਰੈਲ ਨੂੰ ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਦੀ ਸ਼ੁਰੂਆਤ ਹੋਵੇਗੀ। ਦੂਜੇ ਗੇੜ ਲਈ ਚੋਣਾਂ 18 ਅਪਰੈਲ ਨੂੰ ਪੈਣਗੀਆਂ, ਤੀਜੇ ਗੇੜ ਲਈ 23 ਅਪਰੈਲ ਨੂੰ ਵੋਟਿੰਗ ਹੋਵੇਗੀ। ਚੌਥੇ ਗੇੜ ਦੀ ਵੋਟਿੰਗ 29 ਅਪਰੈਲ ਨੂੰ ਹੋਵੇਗੀ, ਪੰਜਵੇਂ ਗੇੜ ਦੀ ਚੋਣਾਂ ਛੇ ਮਈ ਨੂੰ ਹੋਣਗੀਆਂ। ਛੇਵੇਂ ਗੇੜ ਲਈ ਵੋਟਿੰਗ ਦਾ ਦਿਨ 12 ਮਈ ਅਤੇ ਸੱਤਵੇਂ ਗੇੜ ਲਈ ਚੋਣਾਂ 19 ਮਈ ਨੂੰ ਪੈਣਗੀਆਂ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago