ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਰਵੀ ਸ਼ੰਕਰ ਝਾਅ ਕੋਵਿਡ-19 ਪੌਜ਼ੇਟਿਵ

Punjab-and-Haryana-High-Court-Chief-Justice-Ravi-Shankar-Jha-Kovid-19-positive

ਕੋਰਟ ਦੀ ਵੈਬਸਾਈਟ ‘ਤੇ ਅਪਲੋਡ ਕੀਤੀ ਗਈ ਸੂਚੀ ਵਿਚ ਇਹ ਖੁਲਾਸਾ ਹੋਇਆ ਕਿ ਚੀਫ਼ ਜਸਟਿਸ 19 ਅਪ੍ਰੈਲ ਅਤੇ 20 ਅਪ੍ਰੈਲ ਨੂੰ ਅਦਾਲਤ ਨਹੀਂ ਆ ਸਕਣਗੇ ਕਿਉਂਕਿ ਉਨ੍ਹਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ।

ਕੋਰੋਨਾਵਾਇਰਸ ਦੀ ਦੂਜੀ ਲਹਿਰ ਤੇਜ਼ੀ ਨਾਲ ਫੈਲ ਰਹੀ ਹੈ। ਇਸ ਵਾਰ ਕੋਰੋਨਾ ਦੀ ਲਹਿਰ ਤੋਂ ਕੋਈ ਸੁਰਖਿਅਤ ਨਜ਼ਰ ਆ ਰਿਹਾ। ਜਿਸ ਕਰਕੇ ਪ੍ਰਸਾਸ਼ਨ ਵਲੋਂ ਸਖ਼ਤੀ ਵਰਤੀ ਜਾ ਰਹੀ ਹੈ। ਦੱਸ ਦਈਏ ਹੁਣ ਕੋਰੋਨਾ ਪੰਜਾਬ ਹਰਿਆਣਾ ਹਾਈ ਕੋਰਟ ਵੀ ਦਾਖਲ ਹੋ ਗਿਆ ਹੈ।

ਕੋਰਟ ਦੀ ਵੈਬਸਾਈਟ ‘ਤੇ ਅਪਲੋਡ ਕੀਤੀ ਗਈ ਕਾਰਨ ਸੂਚੀ ਵਿਚ ਇਹ ਕਿਹਾ ਗਿਆ ਕਿ ਚੀਫ਼ ਜਸਟਿਸ 19 ਅਪ੍ਰੈਲ ਅਤੇ 20 ਅਪ੍ਰੈਲ ਨੂੰ ਅਦਾਲਤ ਨਹੀਂ ਆਉਣਗੇ ਕਿਉਂਕਿ ਉਨ੍ਹਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ।

ਦੱਸ ਦਈਏ ਕਿ ਪਿਛਲੇ ਹਫ਼ਤੇ ਅਲਾਹਾਬਾਦ ਹਾਈ ਕੋਰਟ ਦੇ ਦੋ ਜੱਜ ਵੀ ਕੋਵਿਡ-19 ਦਾ ਸ਼ਿਕਾਰ ਹੋਏ। ਉਧਰ ਸੁਪਰੀਮ ਕੋਰਟ ਦੇ ਜੱਜ ਐਮਆਰ ਸ਼ਾਹ ਨੇ ਕਿਹਾ ਸੀ ਕਿ ਉਨ੍ਹਾਂ ਦੇ ਸਾਰੇ ਸਟਾਫ ਮੈਂਬਰਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ