ਪੰਜਾਬ

18 ਫਰਵਰੀ ਨੂੰ ਪੇਸ਼ ਹੋਏਗਾ ਪੰਜਾਬ ਦਾ ਬਜਟ

ਪੰਜਾਬ ਦਾ ਬਜਟ 18 ਫਰਵਰੀ ਨੂੰ ਪੇਸ਼ ਹੋਏਗਾ। ਇਹ ਫੈਸਲਾ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ। ਪੰਜਾਬ ਦਾ ਬਜਟ ਸੈਸ਼ਨ 12 ਤੋਂ 21 ਫਰਵਰੀ ਤੱਕ ਦਾ ਹੋਵੇਗਾ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ 18 ਫਰਵਰੀ ਨੂੰ ਬਜਟ ਵਿਧਾਨ ਸਭਾ ਵਿੱਚ ਪੇਸ਼ ਕਰਨਗੇ। ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ।

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਵਿਧਾਨ ਸਭਾ ਦਾ ਬਜਟ ਇਜਲਾਸ 12 ਤੋਂ 21 ਫਰਵਰੀ ਤੱਕ ਤੱਕ ਸੱਦਣ ਦਾ ਫੈਸਲਾ ਕੀਤਾ ਹੈ। ਬਜਟ ਇਜਲਾਸ 12 ਫਰਵਰੀ ਨੂੰ ਸਵੇਰੇ 11 ਵਜੇ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ ਜਿਸ ਤੋਂ ਬਾਅਦ ਉਸੇ ਦਿਨ ਬਾਅਦ ਦੁਪਹਿਰ 2 ਵਜੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀ ਜਾਣਗੀਆਂ।

13 ਫਰਵਰੀ ਨੂੰ ਸਵੇਰੇ 10 ਵਜੇ ਗੈਰ-ਸਰਕਾਰੀ ਕੰਮਕਾਜ ਹੋਵੇਗਾ। 15 ਫਰਵਰੀ ਨੂੰ ਸਵੇਰੇ 10 ਵਜੇ ਰਾਜਪਾਲ ਦੇ ਭਾਸ਼ਣ ’ਤੇ ਧੰਨਵਾਦ ਪ੍ਰਸਤਾਵ ਪੇਸ਼ ਹੋਵੇਗਾ ਜਿਸ ਤੋਂ ਬਾਅਦ ਭਾਸ਼ਣ ’ਤੇ ਬਹਿਸ ਆਰੰਭ ਹੋਵੇਗੀ ਜੋ ਦਿਨ ਭਰ ਚੱਲੇਗੀ।

18 ਫਰਵਰੀ ਨੂੰ ਬਾਅਦ ਦੁਪਹਿਰ 2 ਵਜੇ ਸਾਲ 2017-18 ਲਈ ਭਾਰਤ ਦੇ ਕੰਪਟ੍ਰੋਲਰ ਤੇ ਆਡੀਟਰ ਜਨਰਲ ਦੀਆਂ ਰਿਪੋਰਟਾਂ (ਸਿਵਲ, ਵਪਾਰਕ), ਸਾਲ 2017-18 ਲਈ ਵਿੱਤੀ ਲੇਖੇ ਤੇ ਸਾਲ 2017-18 ਲਈ ਨਮਿੱਤਣ ਲੇਖੇ ਪੇਸ਼ ਹੋਣਗੇ।

ਇਸੇ ਤਰ੍ਹਾਂ 18 ਫਰਵਰੀ ਨੂੰ ਸਾਲ 2018-19 ਲਈ ਗ੍ਰਾਂਟਾਂ ਲਈ ਅਨੁਪੂਰਕ ਮੰਗਾਂ, ਸਾਲ 2018-19 ਲਈ ਗ੍ਰਾਂਟਾਂ ਲਈ ਅਨੁਪੂਰਕ ਮੰਗਾਂ ਤੇ ਨਮਿੱਤਣ ਬਿੱਲ ਤੇ ਸਾਲ 2019-20 ਲਈ ਬਜਟ ਅਨੁਮਾਨ ਸਦਨ ਅੱਗੇ ਪੇਸ਼ ਕੀਤੇ ਜਾਣਗੇ।

20 ਫਰਵਰੀ ਨੂੰ ਬਾਅਦ ਦੁਪਹਿਰ 2 ਵਜੇ ਬਜਟ ਅਨੁਮਾਨਾਂ ’ਤੇ ਆਮ ਬਹਿਸ ਸ਼ੁਰੂ ਹੋਵੇਗੀ। 21 ਫਰਵਰੀ ਨੂੰ ਸਵੇਰੇ 10 ਵਜੇ ਗੈਰ-ਸਰਕਾਰੀ ਕੰਮਕਾਜ ਹੋਵੇਗਾ ਜਿਸ ਤੋਂ ਬਾਅਦ ਬਜਟ ਅਨੁਮਾਨਾਂ ਦੀਆਂ ਮੰਗਾਂ ’ਤੇ ਬਹਿਸ ਤੇ ਵੋਟਿੰਗ ਹੋਵੇਗੀ। ਇਸ ਤੋਂ ਬਾਅਦ ਸਦਨ ਅਣਮਿੱਥੇ ਸਮੇਂ ਲਈ ਉਠਾ ਦਿੱਤਾ ਜਾਵੇਗਾ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago