ਪੰਜਾਬ

ਪੁਲਵਾਮਾ ਹਮਲੇ ਤੇ ਪਾਕਿਸਤਾਨ ਖ਼ਿਲਾਫ਼ ਬੋਲੇ ਕੈਪਟਨ, ਸਖ਼ਤ ਕਦਮ ਚੁੱਕਣ ਲਾਇ ਕਿਹਾ

ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ ਵੀਰਵਾਰ ਸ਼ਾਮ ਹੋਏ ਦਹਿਸ਼ਤੀ ਹਮਲੇ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸਖ਼ਤ ਰੁਖ਼ ਅਖ਼ਤਿਆਰ ਕਰ ਲਿਆ ਹੈ। ਜਿੱਥੇ ਕੈਪਟਨ ਦੇ ਮੰਤਰੀ ਨਵਜੋਤ ਸਿੱਧੂ ਗੱਲਬਾਤ ਰਾਹੀਂ ਇਸ ਮਸਲੇ ਦਾ ਪੱਕਾ ਹੱਲ ਲੱਭਣ ਦੀ ਸਲਾਹ ਦੇ ਰਹੇ ਹਨ, ਉੱਥੇ ਮੁੱਖ ਮੰਤਰੀ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਾਕਿਸਤਾਨ ਨੂੰ ਕਰਾਰਾ ਜਵਾਬ ਦਿੱਤਾ ਜਾਵੇ।

ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਧਾਨ ਸਭਾ ਦਾ ਇਜਲਾਸ ਮੁਲਤਵੀ ਹੋਣ ਮਗਰੋਂ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਪੰਜਾਬ ਪੂਰੀ ਤਰ੍ਹਾਂ ਸੁਰੱਖਿਅਤ ਹੈ ਪਰ ਜੇਕਰ ਪਾਕਿ ਫ਼ੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਇੱਧਰ ਅੱਖ ਕਰੇਗਾ ਤਾਂ ਉਸ ਨੂੰ ਸਬਕ ਸਿਖਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਨੂੰ ਪਾਕਿਸਤਾਨ ਨੂੰ ਕਰਾਰਾ ਜਵਾਬ ਦੇਣਾ ਆਉਂਦਾ ਹੈ।

ਕੈਪਟਨ ਨੇ ਕਿਹਾ ਕਿ ਪਾਕਿ ਫ਼ੌਜ ਮੁਖੀ ਬਾਜਵਾ ਸਮਝ ਲਵੇ ਕਿ ਅਸੀਂ ਪੰਜਾਬੀ ਹਾਂ। ਉਨ੍ਹਾਂ ਪਾਕਿ ਦੇ ਪ੍ਰਧਾਨ ਮੰਤਰੀ ਨੂੰ ਵੀ ਲਪੇਟੇ ਵਿੱਚ ਲੈਂਦਿਆਂ ਕਿਹਾ ਕਿ ਪੀਐਮ ਕਰਤਾਰਪੁਰ ਸਾਹਿਬ ਲਾਂਘੇ ਦੀ ਗੱਲ ਕਰ ਰਹੇ ਹਨ ਅਤੇ ਪਾਕਿ ਫ਼ੌਜ ਦੀਆਂ ਕਰਤੂਤਾਂ ਕੁਝ ਹੋਰ ਹਨ। ਕੈਪਟਨ ਨੇ ਆਸਵੰਦ ਹੁੰਦਿਆਂ ਕਿਹਾ ਕਿ ਇਸ ਘਟਨਾ ਕਾਰਨ ਲਾਂਘੇ ‘ਤੇ ਫਰਕ ਨਹੀਂ ਪੈਣਾ ਚਾਹੀਦਾ ਕਿਉਂਕਿ ਲਾਂਘਾ ਸਿੱਖਾਂ ਦੀ ਪੁਰਾਣੀ ਮੰਗ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਹਮਲੇ ਵਿੱਚ ਪੰਜਾਬ ਦੇ ਜਵਾਨ ਵੀ ਸ਼ਹੀਦ ਹੋਏ ਹਨ। ਪੱਤਰਕਾਰਾਂ ਵੱਲੋਂ ਪੁੱਛੇ ਗਏ ਸ਼ਹੀਦਾਂ ਨੂੰ ਮੁਆਵਜ਼ੇ ਸਬੰਧੀ ਸਵਾਲ ਦੇ ਜਵਾਬ ਵਿੱਚ ਕੈਪਟਨ ਨੇ ਕਿਹਾ ਕਿ ਇਸ ਸਮੇਂ ਮੁਆਵਜ਼ਾ ਛੋਟੀ ਸਮੱਸਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਬਾਰੇ ਬਣਦੇ ਕਦਮ ਜ਼ਰੂਰ ਚੁੱਕੇਗੀ। ਮੁੱਖ ਮੰਤਰੀ ਨੇ ਪੰਜਾਬ ਵਿੱਚ ਹੋਈਆਂ ਤੇ ਭਵਿੱਖ ਦੀਆਂ ਗੜਬੜੀਆਂ ਦਾ ਠੀਕਰਾ ਵੀ ਪਾਕਿਸਤਾਨ ਸਿਰ ਭੰਨ੍ਹਦਿਆਂ ਕਿਹਾ ਕਿ ਰੈਫਰੈਂਡਮ 2020 ਵੀ ਪਾਕਿ ਖ਼ੁਫ਼ੀਆ ਏਜੰਸੀ ISI ਦੇ ਇਸ਼ਾਰੇ ‘ਤੇ ਹੋ ਰਿਹਾ ਹੈ।

Source:AbpSanjh

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago