Punjab Corona New Cases: ਪੰਜਾਬ ਦੇ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ, ਇੱਕ ਦਿਨ ਵਿੱਚ ਹੋਈਆਂ 106 ਮੌਤਾਂ

punjab-coronavirus-updates-106-deaths-today-in-punjab
Punjab Corona New Cases: ਪੰਜਾਬ ‘ਚ ਕੋਰੋਨਾਵਾਇਰਸ ਨਾਲ ਹਾਲਾਤ ਬਹੁਤ ਜ਼ਿਆਦਾ ਖ਼ਰਾਬ ਹੁੰਦੇ ਜਾ ਰਹੇ ਹਨ।ਪੰਜਾਬ ਸਰਕਾਰ ਵਲੋਂ ਕੋਰੋਨਾਵਾਇਰਸ ਨੂੰ ਰੋਕਣ ਦੀਆਂ ਤਮਾਮ ਕੋਸ਼ਿਸ਼ਾਂ ਦੇ ਬਾਵਜੂਦ ਕੋਰੋਨਾ ਰੁੱਕਣ ਦਾ ਨਾਮ ਨਹੀਂ ਲੈ ਰਿਹਾ।ਪੰਜਾਬ ‘ਚ ਵੀਕਐਂਡ ਲੌਕਡਾਊਨ ਅਤੇ ਨਾਇਟ ਕਰਫਿਊ ਵੀ ਲਾਗੂ ਕੀਤਾ ਗਿਆ ਹੈ। ਪਰ ਫਿਰ ਵੇ ਅੱਜ ਕੋਰੋਨਾਵਾਇਰਸ ਨਾਲ ਹੁਣ ਤੱਕ ਦੀਆਂ ਸਭ ਤੋਂ ਵੱਧ ਮੌਤਾਂ ਦਰਜ ਕੀਤੀਆਂ ਗਈਆਂ ਹਨ।ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ 106 ਲੋਕਾਂ ਨੇ ਕੋਰੋਨਾ ਕਾਰਨ ਦਮ ਤੋੜਿਆ ਹੈ।ਅੱਜ ਜ਼ਿਲ੍ਹਾ ਲੁਧਿਆਣਾ ‘ਚ ਹੀ 18 ਲੋਕਾਂ ਨੇ ਕੋਰੋਨਾ ਕਾਰਨ ਜਾਨ ਗੁਆ ਲਈ।

ਇਹ ਵੀ ਪੜ੍ਹੋ: Jalandhar Breaking News: ਜਲੰਧਰ ਦੀ ਬਹਾਦਰ ਲੜਕੀ ਕੁਸਮ ਦੀ ਇਸ ਕੰਮ ਕਰਕੇ ਹੋ ਰਹੀ ਚਾਰੇ ਪਾਸੇ ਚਰਚਾ

ਜ਼ਿਕਰਯੋਗ ਗੱਲ ਇਹ ਹੈ ਕਿ ਅੱਜ ਮੌਤਾਂ ਦੀ ਗਿਣਤੀ ਕੱਲ੍ਹ ਦੇ ਮੁਕਾਬਲੇ ਦੁਗਣੀ ਹੋ ਗਈ ਹੈ।ਮਾਰਚ ਮਹੀਨੇ ਜਦੋਂ ਤੋਂ ਕੋਰੋਨਾ ਸ਼ੁਰੂ ਹੋਇਆ ਹੈ ਇਹ ਹੁਣ ਤੱਕ ਦਾ ਸਭ ਤੋਂ ਵੱਢਾ ਅੰਕੜਾ ਹੈ।ਦੱਸ ਦੇਈਏ ਕਿ ਪੰਜਾਬ ਅੰਦਰ 71 ਲੋਕ ਵੈਂਟੀਲੇਟਰ ਤੇ ਹਨ ਅਤੇ 440 ਮਰੀਜ਼ ਆਕਸੀਜਨ ਤੇ ਹਨ।ਪੰਜਾਬ ਕੋਰੋਨਾ ਮੌਤਾਂ ਦੇ ਮਾਮਲੇ ‘ਚ ਮਹਾਰਾਸ਼ਟਰ ਅਤੇ ਗੁਜਰਾਤ ਤੋਂ ਬਾਅਦ ਤੀਜੇ ਨੰਬਰ ਤੇ ਹੈ।ਪੰਜਾਬ ਦਾ ਮੋਟੈਲੀਟੀ ਰੇਟ 2.7 ਹੈ ਅਤੇ ਮਹਾਰਾਸ਼ਟਰ ਤੇ ਗੁਜਰਾਤ ਦਾ 3.1।ਪੰਜਾਬ ਦਾ ਰਕਵਰੀ ਰੇਟ ਵੀ ਬਾਕੀ ਰਾਜਾਂ ਦੇ ਮੁਕਾਬਲੇ ਘੱਟ ਹੈ। 1 ਸਤੰਬਰ ਨੂੰ ਜਾਰੀ ਡੇਟਾ ਮੁਤਾਬਿਕ ਪੰਜਾਬ ਦਾ ਰਕਵਰੀ ਰੇਟ 69% ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ